ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਦੀਆਂ ਬਦਲੀਆਂ ਵਾਲਾ ਪੋਰਟਲ ਖੋਲ੍ਹਣ ਦੀ ਮੰਗ

07:50 AM Jun 11, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 10 ਜੂਨ
ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਬਦਲੀਆਂ ਸਬੰਧੀ ਈ-ਪੋਰਟਲ ਖੋਲ੍ਹਿਆ ਗਿਆ ਸੀ। ਇਸ ਪੋਰਟਲ ’ਤੇ ਬਦਲੀਆਂ ਲਈ ਆਨਲਾਈਨ ਬਿਨੈ ਪੱਤਰ ਦੇਣ ਲਈ 12 ਤੋਂ 19 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਇਸ ਦਰਮਿਆਨ ਚੋਣ ਸਰਗਰਮੀਆਂ ਸ਼ੁਰੂ ਹੋਣ ਕਾਰਨ ਬਦਲੀਆਂ ਦੀ ਪ੍ਰਕਿਰਿਆ ਨੂੰ ਵਿੱਚ ਹੀ ਰੋਕ ਦਿੱਤਾ ਗਿਆ ਸੀ। ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ, ਜਨਰਲ ਸਕੱਤਰ ਜੋਸ਼ੀਲ ਤਿਵਾੜੀ ਅਤੇ ਵਿੱਤ ਸਕੱਤਰ ਸੁਖਜਿੰਦਰ ਸਿੰਘ ਨੇ ਸਿੱਖਿਆ ਵਿਭਾਗ ਤੋਂਂ ਮੰਗ ਕੀਤੀ ਕਿ ਬਦਲੀਆਂ ਵਾਲਾ ਪੋਰਟਲ ਮੁੜ ਤੋਂ ਚਾਲੂ ਕਰਦਿਆਂ ਗਰਮੀ ਦੀਆਂ ਛੁੱਟੀਆਂ ਵਿੱਚ ਇਸ ਪ੍ਰਕ੍ਰਿਰਿਆ ਨੂੰ ਪੂਰਾ ਕੀਤਾ ਜਾਵੇ ਅਤੇ ਸਮੂਹ ਅਧਿਆਪਕਾਂ ਨੂੰ ਇਸ ਪੋਰਟਲ ’ਤੇ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੈਸ਼ਨ 2021-22 ਵਿੱਚ ਬਦਲੀ ਕਰਾਉਣ ਵਾਲੇ ਉਨ੍ਹਾਂ ਅਧਿਆਪਕਾਂ ਨੂੰ ਜਿਨ੍ਹਾਂ ਅਧਿਆਪਕਾਂ ਦੀ ਬਦਲੀ ਸੈਸ਼ਨ 2022-23 ਜਾਂ 2023-24 ਵਿੱਚ ਦੇਰੀ ਨਾਲ ਲਾਗੂ ਹੋਈ ਸੀ, ਨੂੰ ਸੈਸ਼ਨ 2024-25 ਵਿੱਚ ਬਦਲੀ ਕਰਾਉਣ ਦਾ ਮੌਕਾ ਦਿੱਤਾ ਜਾਵੇ ਅਤੇ ਅਧਿਆਪਕਾਂ ਨੂੰ ਆਪਸੀ ਬਦਲੀ ਕਰਵਾਉਣ ’ਤੇ ਕੋਈ ਸ਼ਰਤ ਨਾ ਲਗਾਈ ਜਾਵੇ। ਅਧਿਆਪਕ ਆਗੂ ਹਰਿੰਦਰਜੀਤ ਸਿੰਘ, ਰਾਜਵਿੰਦਰ ਸਿੰਘ ਧਨੋਆ, ਜਤਿੰਦਰ ਸਿੰਘ, ਅਮਰਿੰਦਰ ਸਿੰਘ ਮਲੌਦ, ਨਵਜੋਤ ਸਿੰਘ, ਧਰਮਿੰਦਰ ਸਿੰਘ, ਬਲਜਿੰਦਰ ਘਈ, ਮਹਿੰਦਰਪਾਲ ਸਿੰਘ, ਅਮਨਦੀਪ ਸਿੰਘ ਅਤੇ ਅਮਰਜੀਤ ਵਰਮਾ ਨੇ ਮੰਗ ਕੀਤੀ ਕਿ ਦੂਰ ਦੇ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਨੂੰ ਪਹਿਲ ਦੇ ਆਧਾਰ ’ਤੇ ਬਦਲਿਆ ਜਾਵੇ ਕਿਉਂਕਿ ਪਿਛਲੇ ਸਮੇਂ ਵਿੱਚ ਕਈ ਅਧਿਆਪਕਾਂ ਦੀਆਂ ਦੂਰ-ਦੁਰੇਡੇ ਖੇਤਰਾਂ ਵਿੱਚ ਆਉਣ ਜਾਣ ਕਾਰਨ ਪ੍ਰੇਸਾਨੀਆਂ ਵੱਧ ਗਈਆਂ ਸਨ।

Advertisement

Advertisement
Advertisement