ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਗਾਧਰੀ ਮੰਡੀ ’ਚੋਂ ਝੋਨੇ ਦੀ ਚੁਕਾਈ ਕਰਵਾਉਣ ਦੀ ਮੰਗ

11:13 AM Oct 10, 2024 IST
ਜਗਾਧਰੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਤੇ ਚੁਕਾਈ ਕਰਵਾਉਣ ਦੀ ਮੰਗ ਕਰਦੇ ਹੋਏ ਕਿਸਾਨ। -ਫੋਟੋ: ਦਵਿੰਦਰ ਸਿੰਘ

ਪੱਤਰ ਪ੍ਰੇਰਕ
ਯਮੁਨਾਨਗਰ, 9 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਦੇ ਕਾਰਕੁਨਾਂ ਜਗਾਧਰੀ ਅਨਾਜ ਮੰਡੀ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਕਰਵਾਉਣ ਦੀ ਮੰਗ ਕੀਤੀ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇ ਝੋਨੇ ਦੀ ਖਰੀਦ ਨਾ ਹੋਈ ਤਾਂ ਉਹ ਸੰਘਰਸ਼ ਲਈ ਮਜਬੂਰ ਹੋਣਗੇ। ਜਾਣਕਾਰੀ ਅਨੁਸਾਰ ਯੂਨੀਅਨ ਨੇ ਅੱਜ ਦਾਣਾ ਮੰਡੀ ਦੇ ਸਾਹਮਣੇ ਸੜਕ ਜਾਮ ਕਰਨੀ ਸੀ ਪਰ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦੀ ਹਰਿਆਣਾ ਸਰਕਾਰ ਦੇ ਨਮਾਇੰਦੇ ਰਾਜੇਸ਼ ਖੁੱਲਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੋ ਦਿਨ ਦਾ ਸਮਾਂ ਮੰਗਿਆ ਅਤੇ ਮੀਟਿੰਗ ਕਰਕੇ ਇਸ ਸਮੱਸਿਆ ਦਾ ਹੱਲ ਕਰਨ ਦਾ ਭਰੌਸਾ ਦਿੱਤਾ। ਜ਼ਿਕਰਯੋਗ ਹੈ ਕਿ ਝੋਨੇ ਦੀ ਖਰੀਦ ਦਾ ਕੰਮ 27 ਸਤੰਬਰ ਤੋਂ ਸ਼ੁਰੂ ਹੋ ਗਿਆ ਸੀ ਪਰ ਅੱਜ ਕਰੀਬ 12 ਦਿਨ ਬੀਤ ਚੁੱਕੇ ਹਨ ਅਤੇ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੇ ਪੈਸੇ ਨਹੀਂ ਮਿਲ ਰਹੇ। ਜਦੋਂ ਤੱਕ ਦਾਣਾ ਮੰਡੀ ’ਚੋਂ ਚੁਕਾਈ ਨਹੀਂ ਹੁੰਦੀ, ਉਦੋਂ ਤੱਕ ਫ਼ਸਲ ਦੇ ਪੈਸੇ ਕਿਸਾਨਾਂ ਦੇ ਖਾਤੇ ’ਚ ਨਹੀਂ ਆਉਣਗੇ ਜਿਸ ਦੇ ਚਲਦਿਆਂ ਕਿਸਾਨਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਨਾਜ ਮੰਡੀ ਵਿੱਚ ਝੋਨਾ ਸਟੋਰ ਕਰਨ ਲਈ ਵੀ ਕੋਈ ਥਾਂ ਨਹੀਂ ਹੈ । ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਦੋ ਦਿਨਾਂ ਵਿੱਚ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਕਿਸਾਨ ਮੰਡੀਆਂ ਦੇ ਸਾਹਮਣੇ ਰੋਡ ਜਾਮ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੂ ਗੁੰਦਿਆਣਾ, ਮਨਦੀਪ ਰੋਡ ਛੱਪਰ, ਜਿਲ੍ਹਾ ਜਨਰਲ ਸਕੱਤਰ ਗੁਰਵੀਰ ਸਿੰਘ, ਜਗਾਧਰੀ ਬਲਾਕ ਪ੍ਰਧਾਨ ਕ੍ਰਿਸ਼ਨ ਪਾਲ, ਸਤਨਾਮ ਸਿੰਘ, ਰਘੁਵੀਰ, ਸਤੀਸ਼ ਖੁੱਬੜ, ਸੇਵਾ ਸਿੰਘ ਅਤੇ ਹੋਰ ਕਿਸਾਨ ਆਗੂ ਮੌਜੂਦ ਸਨ।

Advertisement

Advertisement