ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੱਚੇ ਕਾਮਿਆਂ ਲਈ ਪੱਕੇ ਰੁਜ਼ਗਾਰ ਦੀ ਮੰਗ

10:48 AM Aug 19, 2024 IST
ਮਾਨਸਾ ਵਿੱਚ ਪੱਕੇ ਰੁਜ਼ਗਾਰ ਦੀ ਮੰਗ ਲਈ ਇਕੱਠੇ ਹੋਏ ਕੱਚੇ ਕਾਮੇ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 18 ਅਗਸਤ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿਆਲਾ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਪਿਛਲੇ 15-20 ਸਾਲਾਂ ਤੋਂ ਇੱਕ ਵਰਕਰ ਦੇ ਰੂਪ ’ਚ ਸੇਵਾਵਾਂ ਨਿਭਾਅ ਰਹੇ ਸਾਰੇ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ’ਤੇ ਪੱਕੇ ਰੁਜ਼ਗਾਰ ਦਿੱਤਾ ਜਾਵੇ।
ਯੂਨੀਅਨ ਆਗੂ ਨੇ ਕਿਹਾ ਕਿ ਜਾਇਜ਼ ਮੰਗਾਂ ਦਾ ਹੱਲ ਕਰਵਾਉਣ ਲਈ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਨੂੰ ਕਈ ਵਾਰ ‘ਮੰਗ-ਪੱਤਰ’ ਅਤੇ ਸੰਘਰਸ਼ ਦੇ ਨੋਟਿਸ ਭੇਜੇ ਗਏ ਹਨ। ਇਸ ’ਤੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਮੀਟਿੰਗਾਂ ’ਚ ਮੰਗਾਂ ਨੂੰ ਜਾਇਜ਼ ਦੱਸਦੇ ਹੋਏ ਹੱਲ ਕਰਨ ਲਈ ਜਥੇਬੰਦੀ ਨੂੰ ਭਰੋਸਾ ਦਿੱਤਾ ਜਾਂਦਾ ਹੈ, ਪਰ ਅੱਜ ਤੱਕ ਪੱਕੇ ਰੁਜ਼ਗਾਰ ਲਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਛੇਤੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਜਨਕ ਸਿੰਘ ਫਤਹਿਪੁਰ, ਦਰਸ਼ਨ ਸਿੰਘ ਸੰਧੂ, ਜੱਗਾ ਸਿੰਘ ਅਲੀਸ਼ੇਰ, ਅਮਰ ਸਿੰਘ, ਸੁਖਦੇਵ ਸਿੰਘ ਕੋਟਲੀ, ਸੁਭਾਸ਼ ਕੁਮਾਰ, ਨੇਹਰ ਚੰਦ ਬੁਢਲਾਡਾ, ਬਲਜੀਤ ਸਿੰਘ ਬਰਨਾਲਾ ਵੀ ਮੌਜੂਦ ਸਨ।

Advertisement

Advertisement
Advertisement