For the best experience, open
https://m.punjabitribuneonline.com
on your mobile browser.
Advertisement

ਪਾਵਰਕੌਮ ਮੁਲਾਜ਼ਮਾਂ ਦੀ ਪੱਕੀ ਭਰਤੀ ਕਰਨ ਦੀ ਮੰਗ

06:12 AM Jul 09, 2024 IST
ਪਾਵਰਕੌਮ ਮੁਲਾਜ਼ਮਾਂ ਦੀ ਪੱਕੀ ਭਰਤੀ ਕਰਨ ਦੀ ਮੰਗ
Advertisement

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 8 ਜੁਲਾਈ
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਕਰਮਚਾਰੀਆਂ ਦੀਆਂ ਜਾਨਾਂ ਜਾ ਰਹੀਆਂ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੁੱਖ ਮੰਤਰੀ ਤੇ ਪਾਵਰਕੌਮ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਬਿਜਲੀ ਮੁਲਾਜ਼ਮਾਂ ਦੀ ਪੱਕੀ ਭਰਤੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਣਦੇਖੀ ਕਾਰਨ ਕਈ ਮਾਵਾਂ ਦੇ ਪੁੱਤ ਫੌਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤਿੰਨ ਦਿਨ ਪਹਿਲਾਂ ਖਰੜ ਵਿੱਚ 1100 ਕੇਵੀ ਲਾਈਨ ਉੱਤੇ ਚੜ੍ਹ ਕੇ ਕੰਮ ਕਰ ਰਹੇ ਇੱਕ ਠੇਕਾ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਜਦੋਂਕਿ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਪਾਵਰਕੌਮ ਵੱਲੋਂ ਮੁਲਾਜ਼ਮਾਂ ਨੂੰ ਸੁਰੱਖਿਆ ਉਪਕਰਨ ਮੁਹੱਈਆ ਨਹੀਂ ਕਰਵਾਏ ਜਾਂਦੇ ਹਨ। ਕਈ ਥਾਵਾਂ ’ਤੇ ਗ਼ੈਰਸਿਖਲਾਈ ਪ੍ਰਾਪਤ ਕਰਮਚਾਰੀਆਂ ਨੂੰ ਖੰਭਿਆਂ ਉੱਤੇ ਚੜ੍ਹਾ ਦਿੱਤਾ ਜਾਂਦਾ ਹੈ। ਪਾਵਰਕੌਮ ਕੋਲ ਸੁਰੱਖਿਆ ਕਿੱਟਾਂ ਅਤੇ ਮੁਲਾਜ਼ਮਾਂ ਦੀ ਵੱਡੀ ਘਾਟ ਹੈ। ਜਿਸ ਕਾਰਨ ਹਾਦਸੇ ਵਾਪਰ ਰਹੇ ਹਨ। ਅਜਿਹੀ ਲਾਪਰਵਾਹੀ ਵਰਤਨ ਵਾਲੇ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਕਰਕੇ ਉਸ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਬਿਜਲੀ ਮੁਲਾਜ਼ਮਾਂ ਦੀਆਂ ਜਾਨਾਂ ਬਚ ਸਕਣ। ਉਨ੍ਹਾਂ ਕਿਹਾ ਕਿ ਖਰੜ ਵਿੱਚ ਮਰਨ ਵਾਲੇ ਠੇਕਾ ਮੁਲਾਜ਼ਮ ਸਤਵਿੰਦਰ ਸਿੰਘ ਦੇ ਪਰਿਵਾਰ ਦੀ ਪਾਵਰਕੌਮ ਜ਼ਿੰਮੇਵਾਰੀ ਲਵੇ।

Advertisement

Advertisement
Advertisement
Author Image

joginder kumar

View all posts

Advertisement