ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਸਟਰ ਕਾਡਰ ਤੋਂ ਲੈਕਚਰਾਰ ਦੀਆਂ ਤਰੱਕੀਆਂ ਦੀ ਮੰਗ

06:27 AM Jul 22, 2024 IST

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 21 ਜੁਲਾਈ
ਮਾਸਟਰ ਕਾਡਰ ਤੋਂ ਲੈਕਚਰਾਰ ਦੀਆਂ ਤਰੱਕੀਆਂ ਸਬੰਧੀ ਫੀਲਡ ਵਿੱਚ ਪਏ ਭੰਬਲਭੂਸੇ ਦੇ ਹੱਲ ਲਈ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਅਮਨਦੀਪ ਸ਼ਰਮਾ, ਸੂਬਾ ਆਗੂ ਧਰਮਿੰਦਰ ਭੰਗੂ ਤੇ ਸਕੱਤਰ ਕਰਨੈਲ ਫਿਲੌਰ ਨੇ ਮੁੱਖ ਮੰਤਰੀ, ਸਿੱੱਖਿਆ ਮੰਤਰੀ ਅਤੇ ਸਿੱੱਖਿਆ ਸਕੱਤਰ ਤੋਂ ਪੱਤਰ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿ ਜੇ ਸਰਕਾਰ ਸੁਹਿਰਦਤਾ ਨਾਲ ਮਾਸਟਰ ਕਾਡਰ ਦੀਆਂ ਤਰੱਕੀਆਂ ਕਰਨਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਲੈਕਚਰਾਰ ਦੀਆਂ ਤਰੱਕੀਆਂ ਦੇ ਲੈਫਟ ਆਊਟ ਕੇਸ ਸਬੰਧੀ ਮੁੱਖ ਦਫ਼ਤਰ ਵੱਲੋਂ ਹਰ ਵਿਸ਼ੇ ਦੀ ਇੱਕ ਕੱਟ ਲਿਸਟ ਜਾਰੀ ਕੀਤੀ ਜਾਵੇ, ਪਿਛਲੇ ਸਮੇਂ ਵਿੱਚ ਜੋ ਵੀ ਜੂਨੀਅਰ ਅਧਿਆਪਕ ਪਦਉੱਨਤ ਹੋਏ ਹਨ, ਉਨ੍ਹਾਂ ਦੇ ਆਖ਼ਰੀ ਸੀਨੀਆਰਤਾ ਨੰਬਰ ਦਾ ਸਾਵਧਾਨੀ ਪੂਰਵਕ ਧਿਆਨ ਰੱਖਿਆ ਜਾਵੇ। ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਜੋ ਫੀਲਡ ਵਿੱਚ ਜਾਰੀ ਕੀਤੀ ਗਈ ਹੈ, ਉਸ ਨੂੰ ਸਰਲ ਕੀਤਾ ਜਾਵੇ।
ਆਗੂਆਂ ਨੇ ਕਿਹਾ ਕਿ ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਵਿੱਚ ਅਜੇ ਵੀ ਵੱਡੇ ਪੱਧਰ ਤੇ ਖਾਮੀਆਂ ਹਨ ਜਿਨ੍ਹਾਂ ਨੂੰ ਦੂਰ ਕਰਨਾ ਅਤਿ ਜ਼ਰੂਰੀ ਹੈ। ਜਿਨ੍ਹਾਂ ਅਧਿਆਪਕਾਂ ਨੂੰ ਕਿਸੇ ਵੀ ਕਾਰਨ ਨੋਸਨਲ ਲਾਭ ਦਿੱਤਾ ਗਿਆ ਹੈ, ਨੂੰ ਸੀਨੀਆਰਤਾ ਸੂਚੀ ਵਿੱਚ ਬਣਦਾ ਲਾਭ ਨਹੀਂ ਦਿੱਤਾ ਗਿਆ।

Advertisement

Advertisement