ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕਾਂ ਦੀਆਂ ਬਦਲੀਆਂ ਵਾਲਾ ਪੋਰਟਲ ਮੁੜ ਖੋਲ੍ਹਣ ਦੀ ਮੰਗ

08:14 AM Jun 07, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 6 ਜੂਨ
ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਨੇ ਚੋਣ ਜ਼ਾਬਤੇ ਕਰਕੇ ਅਧਿਆਪਕਾਂ ਦੀਆਂ ਬਦਲੀਆਂ ਦਾ ਬੰਦ ਕੀਤਾ ਪੋਰਟਲ ਖੋਲ੍ਹਣ ਦੀ ਮੰਗ ਕਰਦਿਆਂ ਗਰਮੀ ਦੀਆਂ ਇਨ੍ਹਾਂ ਛੁੱਟੀਆਂ ਵਿੱਚ ਬਦਲੀ ਪ੍ਰਕਿਰਿਆ ਪੂਰੀ ਕਰਨ ਦੀ ਮੰਗ ਕੀਤੀ ਹੈ। ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਈ-ਪੰਜਾਬ ਉੱਤੇ ਚਲਾਇਆ ਜਾਂਦਾ ਪੋਰਟਲ ਖੋਲ੍ਹਿਆ ਗਿਆ ਸੀ।
ਇਸ ਪੋਰਟਲ ’ਤੇ ਬਦਲੀ ਲਈ ਆਨਲਾਈਨ ਬਿਨੈ ਪੱਤਰ ਦੇਣ ਲਈ 12 ਮਾਰਚ ਤੋਂ 19 ਮਾਰਚ 2024 ਤੱਕ ਦਾ ਸਮਾਂ ਦਿੱਤਾ ਗਿਆ ਸੀ, ਪਰ ਇਸ ਦਰਮਿਆਨ ਚੋਣ ਜ਼ਾਬਤਾ ਲੱਗਣ ਕਾਰਨ ਬਦਲੀਆਂ ਦੀ ਪ੍ਰਕਿਰਿਆ ਨੂੰ ਵਿਚਾਲ਼ੇ ਹੀ ਰੋਕ ਦਿੱਤਾ ਗਿਆ ਸੀ। ਉਨ੍ਹਾਂ ਸਿੱਖਿਆ ਵਿਭਾਗ ਪੰਜਾਬ ਤੋਂ ਮੰਗ ਕੀਤੀ ਹੈ ਕਿ ਬਦਲੀਆਂ ਵਾਲਾ ਪੋਰਟਲ ਮੁੜ ਤੋਂ ਚਾਲੂ ਕਰਦਿਆਂ ਗਰਮੀ ਦੀਆਂ ਛੁੱਟੀਆਂ ਵਿੱਚ ਇਸ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇ ਅਤੇ ਸਮੂਹ ਅਧਿਆਪਕਾਂ ਨੂੰ ਇਸ ਪੋਰਟਲ ’ਤੇ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੈਸ਼ਨ 2021-22 ਵਿੱਚ ਬਦਲੀ ਕਰਾਉਣ ਵਾਲੇ ਜਿਨ੍ਹਾਂ ਅਧਿਆਪਕਾਂ ਦੀ ਬਦਲੀ ਸੈਸ਼ਨ 2022-23 ਜਾਂ 2023-24 ਵਿੱਚ ਦੇਰੀ ਨਾਲ ਲਾਗੂ ਹੋਈ ਸੀ, ਨੂੰ ਸੈਸ਼ਨ 2024-25 ਵਿੱਚ ਬਦਲੀ ਕਰਾਉਣ ਦਾ ਮੌਕਾ ਦਿੱਤਾ ਜਾਵੇ ਅਤੇ ਅਧਿਆਪਕਾਂ ਨੂੰ ਆਪਸੀ ਬਦਲੀ ਕਰਵਾਉਣ ’ਤੇ ਕਿਸੇ ਤਰ੍ਹਾਂ ਦੀ ਸ਼ਰਤ ਨਾ ਲਗਾਈ ਜਾਵੇ।

Advertisement

Advertisement