For the best experience, open
https://m.punjabitribuneonline.com
on your mobile browser.
Advertisement

ਅਧਿਆਪਕਾਂ ਦੀਆਂ ਬਦਲੀਆਂ ਵਾਲਾ ਪੋਰਟਲ ਮੁੜ ਖੋਲ੍ਹਣ ਦੀ ਮੰਗ

07:07 AM Jun 10, 2024 IST
ਅਧਿਆਪਕਾਂ ਦੀਆਂ ਬਦਲੀਆਂ ਵਾਲਾ ਪੋਰਟਲ ਮੁੜ ਖੋਲ੍ਹਣ ਦੀ ਮੰਗ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 9 ਜੂਨ
ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਨੇ ਸਿੱਖਿਆ ਵਿਭਾਗ ਪੰਜਾਬ ਪਾਸੋਂ ਮੰਗ ਕੀਤੀ ਹੈ ਕਿ ਬਦਲੀਆਂ ਵਾਲਾ ਪੋਰਟਲ ਮੁੜ ਤੋਂ ਚਾਲੂ ਕਰਦਿਆਂ ਗਰਮੀ ਦੀਆਂ ਛੁੱਟੀਆਂ ਵਿੱਚ ਇਹ ਪ੍ਰਕਿਰਿਆ ਪੂਰੀ ਕੀਤੀ ਜਾਵੇ ਅਤੇ ਸਮੂਹ ਅਧਿਆਪਕਾਂ ਨੂੰ ਇਸ ਪੋਰਟਲ ’ਤੇ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇ। ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਇਹ ਵੀ ਮੰਗ ਕੀਤੀ ਹੈ ਕਿ ਸੈਸ਼ਨ 2021-22 ਵਿੱਚ ਬਦਲੀ ਕਰਵਾਉਣ ਵਾਲੇ ਉਨ੍ਹਾਂ ਅਧਿਆਪਕਾਂ, ਜਿਨ੍ਹਾਂ ਦੀ ਬਦਲੀ ਸੈਸ਼ਨ 2022-23 ਜਾਂ 2023-24 ਵਿੱਚ ਦੇਰੀ ਨਾਲ ਲਾਗੂ ਹੋਈ ਸੀ, ਨੂੰ ਸੈਸ਼ਨ 2024-25 ਵਿੱਚ ਬਦਲੀ ਕਰਾਉਣ ਦਾ ਮੌਕਾ ਦਿੱਤਾ ਜਾਵੇ ਅਤੇ ਅਧਿਆਪਕਾਂ ਵਲੋਂ ਆਪਸੀ ਬਦਲੀ ਕਰਵਾਉਣ ’ਤੇ ਕਿਸੇ ਤਰ੍ਹਾਂ ਦੀ ਸ਼ਰਤ ਨਾ ਲਗਾਈ ਜਾਵੇ। ਇਸ ਪੋਰਟਲ ’ਤੇ ਬਦਲੀ ਲਈ ਆਨਲਾਈਨ ਬਿਨੈ ਪੱਤਰ ਦੇਣ ਲਈ 12 ਤੋਂ 19 ਮਾਰਚ 2024 ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਇਸ ਦਰਮਿਆਨ ਚੋਣ ਜ਼ਾਬਤਾ ਲੱਗਣ ਕਾਰਨ ਬਦਲੀਆਂ ਦੀ ਪ੍ਰਕਿਰਿਆ ਨੂੰ ਰੋਕ ਦਿੱਤਾ ਗਿਆ ਸੀ।

Advertisement

Advertisement
Author Image

Advertisement
Advertisement
×