ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੇਲ ’ਤੇ ਵੈਟ ਘਟਾਉਣ ਤੇ ਨੀਲੇ ਕਾਰਡ ਬਹਾਲ ਕਰਨ ਦੀ ਮੰਗ

06:44 PM Jun 29, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਲੁਧਿਆਣਾ, 28 ਜੂਨ

ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਅੱਜ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਲਈ ਇੱਕ ਮੰਗ ਪੱਤਰ ਭੇਜਕੇ ਪੈਟਰੋਲ ਤੇ ਡੀਜ਼ਲ ਉਪਰ ਵਧਾਏ ਗਏ ਵੈਟ ਨੂੰ ਘਟਾਉਣ, ਰੱਦ ਕੀਤੇ ਨੀਲੇ ਕਾਰਡ ਬਹਾਲ ਕਰਨ ਅਤੇ ਕੁਲੈਕਟਰ ਫੀਸ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।

Advertisement

ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗ ਪੱਤਰ ਦੇਣ ਸਮੇਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਉਪਰ ਵੈਟ ਘੱਟ ਕਰਕੇ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਵੱਲੋਂ ਵੈਟ ਨੂੰ ਘਟਾਉਣ ਦੀ ਥਾਂ ਇਸ ਵਿੱਚ ਵਾਧਾ ਕਰਕੇ ਪੈਟਰੋਲ ਅਤੇ ਡੀਜ਼ਲ ਮਹਿੰਗਾ ਕਰਕੇ ਲੋਕਾਂ ‘ਤੇ ਹੋਰ ਬੋਝ ਪਾ ਦਿੱਤਾ ਗਿਆ ਹੈ ਜਿਸ ਕਾਰਨ ਲੋਕ ਦੁਖੀ ਅਤੇ ਪ੍ਰੇਸ਼ਾਨ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ ਸਰਕਾਰ ਨੇ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਸਸਤਾ ਰਾਸ਼ਨ ਦੇਣ ਲਈ ਨੀਲੇ ਕਾਰਡ ਬਣਾਏ ਸਨ ਪਰ ਭਗਵੰਤ ਮਾਨ ਦੀ ਸਰਕਾਰ ਨੇ ਹਜ਼ਾਰਾਂ ਨੀਲੇ ਕਾਰਡ ਬਿਨਾਂ ਕਿਸੇ ਪੜਤਾਲ ਦੇ ਰੱਦ ਕਰ ਦਿੱਤੇ ਹਨ ਜਿਸ ਨਾਲ ਗ਼ਰੀਬ ਲੋਕ ਸਸਤੇ ਰਾਸ਼ਨ ਤੋਂ ਵਾਂਝੇ ਹੋ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਰੱਦ ਕੀਤੇ ਗਏ ਨੀਲੇ ਕਾਰਡ ਬਹਾਲ ਕੀਤੇ ਜਾਣ। ਉਨ੍ਹਾਂ ਮੰਗ ਪੱਤਰ ਵਿੱਚ ਕੁਲੈਕਟਰ ਫ਼ੀਸ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਵੀ ਕੀਤੀ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨਾਂ ਰਣਜੀਤ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਮੰਨਾ, ਵਿਜੇ ਦਾਨਵ, ਜਗਬੀਰ ਸਿੰਘ ਸੋਖੀ, ਗੁਰਿੰਦਰ ਪਾਲ ਸਿੰਘ ਪੱਪੂ, ਜਸਵੰਤ ਸਿੰਘ ਛਾਪਾ, ਕੰਵਲਜੀਤ ਸਿੰਘ ਦੂਆ, ਰੁਪਿੰਦਰ ਸਿੰਘ ਸੰਧੂ, ਗੁਰਮੀਤ ਸਿੰਘ ਕੁਲਾਰ, ਭੁਪਿੰਦਰ ਸਿੰਘ ਭਿੰਦਾ, ਨੂਰਜੋਤ ਸਿੰਘ ਮੱਕੜ, ਰਾਣੀ ਧਾਲੀਵਾਲ, ਮਨਜੀਤ ਸਿੰਘ ਟੋਨੀ, ਗੁਰਪ੍ਰੀਤ ਕੌਰ ਸੀਬੀਆ ਆਦਿ ਵੀ ਹਾਜ਼ਰ ਸਨ।

Advertisement
Tags :
ਕਾਰਡਘਟਾਉਣਨੀਲੇਬਹਾਲ
Advertisement