ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਸਿੱਖਿਆ ਬੋਰਡ ਦੇ ਬਰਖ਼ਾਸਤ ਕਲਰਕ ਬਹਾਲ ਕਰਨ ਦੀ ਮੰਗ

06:58 AM Aug 07, 2024 IST

ਰਾਜਪੁਰਾ: ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ 23 ਸਾਲ ਪਹਿਲਾਂ ਬੈਕਲਾਗ ਰਾਹੀਂ ਬਤੌਰ ਕਲਰਕ ਭਰਤੀ ਹੋਏ ਅਤੇ ਬਾਅਦ ਵਿਚ ਬਰਖ਼ਾਸਤ ਕਰ ਦਿੱਤੇ ਕਲਰਕਾਂ ਦਾ ਇਕ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਬਰਖ਼ਾਸਤ ਕਲਰਕ ਮਨਜੀਤ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 2001 ਵਿੱਚ 134 ਕਲਰਕਾਂ ਦੀ ਭਰਤੀ ਰੈਗੂਲਰ ਤੌਰ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੂਰੀ ਪ੍ਰਕਿਰਿਆ ਸੰਪੂਰਨ ਹੋਣ ਉਪਰੰਤ ਕੀਤੀ ਗਈ ਸੀ। 2002 ਵਿੱਚ ਸਰਕਾਰ ਦੇ ਬਦਲਣ ਨਾਲ ਉਸ ਸਮੇਂ ਦੀ ਮੌਜੂਦਾ ਸਰਕਾਰ ਨੇ ਨਵੰਬਰ/2003 ਵਿੱਚ ਉਨ੍ਹਾਂ ਨੂੰ ਕਸੂਰਵਾਰ ਠਹਿਰਾ ਕੇ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਨੌਕਰੀ ਬਹਾਲੀ ਲਈ ਕਿਧਰੇ ਵੀ ਕੋਈ ਸੁਣਵਾਈ ਨਾ ਹੋਈ। ਇਸ ਦੌਰਾਨ ਮੁੱਖ ਮੰਤਰੀ ਨੇ ਵਫ਼ਦ ਗੱਲ ਨੂੰ ਸੁਣਦਿਆਂ ਉਨ੍ਹਾਂ ਦੀ ਸਮੱਸਿਆ ਦੇ ਹੱਲ ਲਈ ਭਰੋਸਾ ਦਿੱਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement