ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਅੱਤਲ ਕੀਤੇ ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਬਹਾਲ ਕਰਨ ਦੀ ਮੰਗ

06:23 AM May 31, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਈ
ਯੂਟੀ ਕੇਡਰ ਐਜੂਕੇਸ਼ਨਲ ਐਂਪਲਾਈਜ਼ ਯੂਨੀਅਨ ਨੇ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਅਪੀਲ ਕੀਤੀ ਹੈ ਕਿ ਇੱਕ ਪ੍ਰਾਈਵੇਟ ਠੇਕੇਦਾਰ ਨੇ ਸਰਕਾਰੀ ਸਕੂਲਾਂ ਦੇ ਕੁਝ ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਹਨੇਰੇ ਵਿੱਚ ਰੱਖ ਕੇ ਸਕੂਲਾਂ ਵਿੱਚ ਕੁਝ ਸਫਾਈ ਕਰਮਚਾਰੀ ਰੱਖਣ ਲਈ ਆਨਲਾਈਨ ਪੋਰਟਲ ’ਤੇ ਅਪਲਾਈ ਕਰ ਕੇ ਲੋਕਾਂ ਨਾਲ ਧੋਖਾਧੜੀ ਕੀਤੀ। ਠੇਕੇਦਾਰ ਨੇ ਮੁਖੀਆਂ ਨੂੰ ਕਿਹਾ ਕਿ ਉਹ ਮੁਫਤ ਵਿਚ ਸਫਾਈ ਕਰਮਚਾਰੀਆਂ ਦੀਆਂ ਸੇਵਾਵਾਂ ਪ੍ਰਦਾਨ ਕਰਨਗੇ ਤੇ ਸਕੂਲ ਮੁਖੀ ਉਸ ਦੀਆਂ ਗੱਲਾਂ ਵਿਚ ਆ ਗਏ ਪਰ ਉਸ ਠੇਕੇਦਾਰ ਨੇ ਲੋਕਾਂ ਨਾਲ ਧੋਖਾਧੜੀ ਕੀਤੀ ਜਿਸ ਕਾਰਨ ਸਿੱਖਿਆ ਵਿਭਾਗ ਨੇ ਕਈ ਸਕੂਲ ਮੁਖੀਆਂ ਨੂੰ ਮੁਅੱਤਲ ਕਰ ਦਿੱਤਾ ਹੇੈ। ਯੂਨੀਅਨ ਦੇ ਪ੍ਰਧਾਨ ਸਵਰਣ ਸਿੰਘ ਕੰਬੋਜ ਨੇ ਕਿਹਾ ਕਿ ਕਿਸੇ ਵੀ ਸਕੂਲ ਦੇ ਮੁਖੀ ਤੇ ਪ੍ਰਿੰਸੀਪਲ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਧੋਖਾਧੜੀ ਵਿੱਚ ਵਿਭਾਗ ਦਾ ਕੋਈ ਅਧਿਕਾਰੀ ਸ਼ਾਮਲ ਹੈ ਤਾਂ ਉਸ ਨੂੰ ਬਖਸ਼ਿਆ ਨਾ ਜਾਵੇ ਅਤੇ ਪਰ ਯੂਨੀਅਨ ਦੀ ਮੰਗ ਹੈ ਕਿ ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਮੁਖੀ ਅਤੇ ਪ੍ਰਿੰਸੀਪਲ ਜੋ ਦੋ ਮਈ ਨੂੰ ਮੁਅੱਤਲ ਕੀਤੇ ਗਏ ਸਨ, ਉਨ੍ਹਾਂ ਨੂੰ ਨੌਕਰੀ ’ਤੇ ਬਹਾਲ ਕੀਤਾ ਜਾਵੇ। ਇਸ ਮੀਟਿੰਗ ਵਿਚ ਸਵਰਨ ਸਿੰਘ ਕੰਬੋਜ, ਭੁਪਿੰਦਰ ਕੌਰ ਬਰਾੜ, ਰਣਜੀਤ ਪਾਲ, ਸੰਦੀਪ ਕੌਰ, ਦਲਜੀਤ ਸਿੰਘ ਮਾਨਸ਼ਾਹੀਆ ਮੌਜੂਦ ਸਨ।

Advertisement

Advertisement
Advertisement