ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਗਨਰੇਗਾ ਮਜ਼ਦੂਰਾਂ ਦੇ ਬਕਾਏ ਜਾਰੀ ਕਰਨ ਦੀ ਮੰਗ

08:46 AM Mar 28, 2024 IST
ਵਧੀਕ ਡਾਇਰੈਕਟਰ ਸੰਜੀਵ ਗਰਗ ਨੂੰ ਮੰਗ ਪੱਤਰ ਦਿੰਦੇ ਹੋਏ ਯੂਨੀਅਨ ਦੇ ਨੁਮਾਇੰਦੇ। -ਫੋਟੋ: ਚਿੱਲਾ

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 27 ਮਾਰਚ
ਸੈੱਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਨਾਲ ਸੰਬੰਧਿਤ ਮਗਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਨੇ ਪੰਚਾਇਤ ਵਿਭਾਗ ਦੇ ਵਧੀਕ ਡਾਇਰੈਕਟਰ ਸੰਜੀਵ ਗਰਗ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਮਗਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸ਼ੇਰ ਸਿੰਘ ਫਰਵਾਹੀ, ਜਨਰਲ ਸਕੱਤਰ ਅਮਰਨਾਥ ਕੂੰਮਕਲਾਂ, ਵਿੱਤ ਸਕੱਤਰ ਗੁਰਨਾਮ ਸਿੰਘ ਘਨੌਰ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਦੱਸਿਆ ਕਿ ਇਸ ਮੌਕੇ ਵਿਭਾਗੀ ਅਧਿਕਾਰੀਆਂ ਨੇ ਯਕੀਨ ਦਿਵਾਇਆ 15 ਨਵੰਬਰ ਤੋਂ 18 ਮਾਰਚ ਤੱਕ ਮਗਨਰੇਗਾ ਮਜ਼ਦੂਰਾਂ ਵੱਲੋਂ ਕੀਤੇ ਕੰਮਾਂ ਦੀ ਬਕਾਇਆ ਅਦਾਇਗੀ ਵਿੱਚੋਂ 127 ਕਰੋੜ ਰੁਪਏ 31 ਮਾਰਚ ਤੋਂ ਪਹਿਲਾਂ ਪਹਿਲਾਂ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਮਗਨਰੇਗਾ ਮਜ਼ਦੂਰਾਂ ਦੀ ਹਾਜ਼ਰੀ ਕੰਮ ਕਰਨ ਵਾਲੀ ਥਾਂ ’ਤੇ ਹੀ ਲਗਾਈ ਜਾਵੇਗੀ। ਆਗੂਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗੀ ਅਧਿਕਾਰੀਆਂ ਦੇ ਹੋਰ ਮੰਗਾਂ ਵੀ ਧਿਆਨ ਵਿੱਚ ਲਿਆਂਦੀਆਂ ਗਈਆਂ। ਇਸ ਮੌਕੇ ਅੰਗਰੇਜ਼ ਸਿੰਘ ਦੁਬਰਜੀ, ਸਤਵੀਰ ਸਿੰਘ ਤੁੰਗਾਂ, ਦੇਵ ਸਿੰਘ ਫੌਜੀ, ਜਰਨੈਲ ਸਿੰਘ ਘਨੌਰ, ਗੁਰਦੇਵ ਸਿੰਘ, ਸੁਖਦੇਵ ਸਿੰਘ ਭਿੰਡਰ ਹਾਜ਼ਰ ਸਨ।

Advertisement

Advertisement
Advertisement