ਵਰਦੀਆਂ ਲਈ ਗਰਾਂਟ ਜਾਰੀ ਕਰਨ ਦੀ ਮੰਗ
07:37 AM Jan 14, 2025 IST
ਚਮਕੌਰ ਸਾਹਿਬ: ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਿੱਖਿਆ ਵਿਭਾਗ ਤੋਂ ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਮੁਹਈਆ ਕਰਾਉਣ ਲਈ ਗਰਾਂਟ ਜਾਰੀ ਕਰਨ ਦੀ ਮੰਗ ਕੀਤੀ ਹੈ।
Advertisement
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ, ਜਨਰਲ ਸਕੱਤਰ ਧਰਮਿੰਦਰ ਸਿੰਘ ਭੰਗੂ ਅਤੇ ਸਕੱਤਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਲਈ ਸਕੂਲ ਵੱਲੋਂ ਹੀ ਵਰਦੀ ਖ਼ਰੀਦੇ ਜਾਣ ਦਾ ਕੋਈ ਹੋਰ ਬਿਹਤਰ ਬਦਲ ਨਹੀਂ ਹੈ। ਅਧਿਆਪਕ ਆਗੂਆਂ ਦਾ ਇਹ ਪ੍ਰਤੀਕਰਮ ਇਸ ਕਾਰਨ ਆਇਆ ਹੈ ਕਿ ਬੀਤੇ ਦਿਨੀਂ ਸਰਕਾਰ ਵੱਲੋਂ ਜਾਰੀ ਪੱਤਰ ਰਾਹੀਂ ਸੈਲਫ ਹੈਲਪ ਗਰੁੱਪ ਰਾਹੀਂ ਵਰਦੀਆਂ ਤਿਆਰ ਕਰਵਾਉਣ ਸਬੰਧੀ ਸੂਚਨਾ ਸਕੂਲਾਂ ਤੋਂ ਇਕ ਪ੍ਰਫਾਰਮੇ ਰਾਹੀਂ ਮੰਗੀ ਗਈ ਹੈ। ਇਸ ਮੌਕੇ ਕੁਲਬੀਰ ਸਿੰਘ ਕੰਧੋਲਾ, ਅਵਨੀਤ ਚੱਢਾ ,ਗੁਰਪ੍ਰੀਤ ਹੀਰਾ ,ਗੁਰਚਰਨ ,ਕੁਲਦੀਪ ਸਿੰਘ ਗਿੱਲ, ਦਵਿੰਦਰ ਸਿੰਘ, ਗੁਰਦੀਪ ਸਿੰਘ , ਰੂਪ ਚੰਦ ,ਦਵਿੰਦਰ ਸਿੰਘ , ਸੁਰਿੰਦਰ ਸਿੰਘ ਅਤੇ ਇਕਬਾਲ ਸਿੰਘ ਹਾਫਿਜ਼ਾਬਾਦ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement