ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਡਿਊਟੀ ਮੁਲਾਜ਼ਮਾਂ ਦਾ ਮਿਹਨਤਾਨਾ ਜਾਰੀ ਕਰਨ ਦੀ ਮੰਗ

08:31 AM Jun 23, 2024 IST

ਸੁਭਾਸ਼ ਚੰਦਰ
ਸਮਾਣਾ, 22 ਜੂਨ
ਲੋਕ ਸਭਾ ਚੋਣਾਂ ਦੌਰਾਨ ਚੋਣ ਡਿਊਟੀ ਦੇਣ ਵਾਲੇ ਹਜ਼ਾਰਾਂ ਅਧਿਆਪਕ, ਮੁਲਾਜ਼ਮ ਅਤੇ ਮਿੱਡ-ਡੇਅ ਮੀਲ ਵਰਕਰ ਚੋਣਾਂ ਦੇ ਤਿੰਨ ਹਫ਼ਤੇ ਬੀਤ ਜਾਣ ਦੇ ਬਾਵਜੂਦ ਆਪਣੇ ਮਿਹਨਤਾਨੇ ਨੂੰ ਉਡੀਕ ਰਹੇ ਹਨ। ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਨੇ ਜ਼ਿਲ੍ਹੇ ਵਿੱਚ ਚੋਣ ਡਿਊਟੀ ਮੁਲਾਜ਼ਮਾਂ ਨੂੰ ਕੋਈ ਸਮੱਸਿਆ ਨਾ ਆਉਣ ਦੇਣ ਦਾ ਦਾਅਵਾ ਕਰਨ ਵਾਲੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਭਰੋਸੇਯੋਗਤਾ ’ਤੇ ਵੀ ਇਸ ਮਾਮਲੇ ਵਿੱਚ ਸਵਾਲੀਆ ਨਿਸ਼ਾਨ ਲਗਾਇਆ ਹੈ।
ਡੀਟੀਐੱਫ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ ਅਤੇ ਸਕੱਤਰ ਜਸਪਾਲ ਸਿੰਘ ਖਾਂਗ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨਾਲ ਚੋਣ ਡਿਊਟੀਆਂ ਸਬੰਧੀ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਸਬੰਧੀ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ ਨਾ ਆਉਣ ਦਾ ਭਰੋਸਾ ਦਿੱਤਾ ਗਿਆ ਸੀ। ਪਰ ਜਿੱਥੇ ਮੁਲਾਜ਼ਮਾਂ ਨੂੰ ਚੋਣ ਡਿਊਟੀਆਂ ਦੌਰਾਨ ਕਈ ਮੁਸ਼ਕਿਲਾਂ ਵੀ ਪੇਸ਼ ਆਈਆਂ ਉੱਥੇ ਹਾਲੇ ਤੱਕ ਇਨ੍ਹਾਂ ਡਿਊਟੀਆਂ ਦਾ ਮਿਹਨਤਾਨਾ ਵੀ ਨਸੀਬ ਨਹੀਂ ਹੋਇਆ।
ਮਿੱਡ-ਡੇਅ ਮੀਲ ਵਰਕਰ ਯੂਨੀਅਨ ਦੇ ਜ਼ਿਲ੍ਹਾ ਆਗੂ ਬੀਨਾ ਘੱਗਾ ਨੇ ਕਿਹਾ ਕਿ ਬਹੁਤ ਹੀ ਨਿਗੁਣੇ ਮਾਣਭੱਤੇ ’ਤੇ ਕੰਮ ਕਰ ਰਹੇ ਮਿੱਡ-ਡੇਅ ਮੀਲ ਵਰਕਰਾਂ ਤੋਂ ਚੋਣਾਂ ਦੌਰਾਨ ਖਾਣ‍ਾ ਬਣਾਉਣ ਦਾ ਕੰਮ ਕਰਵਾਇਆ ਗਿਆ ਪਰ ਉਨ੍ਹਾਂ ਨੂੰ ਵੀ ਇਸ ਦਾ ਕੋਈ ਮਿਹਨਤਾਨਾ ਨਹੀਂ ਮਿਲਿਆ। ਡੀਟੀਐੱਫ਼ ਦੇ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਮਾਣਾ, ਮੀਤ ਪ੍ਰਧਾਨ ਰਾਮਸ਼ਰਨ ਅਲਹੌਰਾਂ ਅਤੇ ਮੀਤ ਪ੍ਰਧਾਨ ਜਗਪਾਲ ਸਿੰਘ ਚਹਿਲ ਨੇ ਕਿਹਾ ਕਿ ਜੇਕਰ ਅਧਿਆਪਕਾਂ, ਮੁਲਾਜ਼ਮਾਂ ਤੇ ਮਿੱਡ-ਡੇ ਮੀਲ ਵਰਕਰਾਂ ਦਾ ਬਣਦਾ ਮਿਹਨਤਾਨਾ ਨਾ ਮਿਲਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

Advertisement

Advertisement
Advertisement