For the best experience, open
https://m.punjabitribuneonline.com
on your mobile browser.
Advertisement

ਬਕਾਇਆ ਡੀਏ ਤੇ ਤਨਖ਼ਾਹ ਜਾਰੀ ਕਰਨ ਦੀ ਮੰਗ

07:29 AM Dec 04, 2023 IST
ਬਕਾਇਆ ਡੀਏ ਤੇ ਤਨਖ਼ਾਹ ਜਾਰੀ ਕਰਨ ਦੀ ਮੰਗ
ਸਾਂਝਾ ਅਧਿਆਪਕ ਮੋਰਚਾ ਦੀ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਆਗੂ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਦਸੰਬਰ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਮੀਟਿੰਗ ਲੁਧਿਆਣਾ ਵਿੱਚ ਸੂਬਾ ਕਨਵੀਨਰ ਸੁਰਿੰਦਰ ਕੁਮਾਰ ਪੁਆਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਤੋਂ ਸਰਟੀਫਿਕੇਟ ਅਤੇ ਪ੍ਰੈਕਟੀਕਲ ਫੀਸਾਂ ਵਸੂਲਣ ਸਬੰਧੀ ਵਿਚਾਰ ਚਰਚਾ ਕੀਤੀ ਗਈ। ਬੋਰਡ ਨਾਲ ਸਬੰਧਤ ਅਤੇ ਅਧਿਆਪਕਾਂ ਨਾਲ ਸਬੰਧਤ ਮਸਲੇ ਹੱਲ ਨਾ ਕਰਨ ’ਤੇ 9 ਦਸੰਬਰ ਨੂੰ ਸਿੱਖਿਆ ਮੰਤਰੀ ਵਿਰੁੱਧ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ।
ਇਸ ਦੌਰਾਨ ਸੰਜੀਵ ਸ਼ਰਮਾ, ਪਰਵੀਨ ਕੁਮਾਰ, ਜਸਪਾਲ ਸੰਧੂ, ਮੋਹਨਜੀਤ ਸਿੰਘ, ਗੁਰਦੀਪ ਸਿੰਘ ਚੀਮਾ, ਦਿਨੇਸ਼ ਕੁਮਾਰ, ਬਲਵੀਰ ਸਿੰਘ ਕੰਗ, ਹਰੀਦੇਵ, ਜਗਜੀਤ ਸਿੰਘ ਮਾਨ, ਜਗਦੀਪ ਸਿੰਘ ਜੌਹਲ, ਭੁਪਿੰਦਰ ਸਿੰਘ, ਹਰਮਿੰਦਰ ਸਿੰਘ ਤਾਜਪੁਰ, ਅਲਵੇਲ ਸਿੰਘ, ਟਹਿਲ ਸਿੰਘ ਸਰਾਭਾ ਨੇ ਕੌਮੀ ਸਿੱਖਿਆ ਨੀਤੀ ਰੱਦ ਕਰਨ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਕੰਪਿਊਟਰ ਅਧਿਆਪਾਂ ਨੂੰ ਵਿਭਾਗ ਵਿੱਚ ਰੱਖਣ, ਖਤਮ ਕੀਤੀਆਂ ਪੋਸਟਾਂ ਬਹਾਲ ਕਰਨ, ਖਾਲੀ ਅਸਾਮੀਆਂ ਭਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡੀਏ ਦੀਆਂ ਕਿਸ਼ਤਾਂ, ਤਨਖਾਹ ਦੁਹਰਾਈ ਦੇ ਬਕਾਏ ਤੁਰੰਤ ਦੇਣ, ਪੇਂਡੂ ਭੱਤੇ ਸਮੇਤ ਸੋਧਣ ਦੇ ਨਾਂ ’ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਕਰਨ ਦੀ ਮੰਗ ਕੀਤੀ।

Advertisement

Advertisement
Advertisement
Author Image

Advertisement