ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਮੇਟੀ ਦੀਆਂ ਵੋਟਰ ਲਿਸਟਾਂ ਜਾਰੀ ਕਰਨ ਦੀ ਮੰਗ

07:00 AM Sep 08, 2024 IST
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ। -ਫੋਟੋ: ਚਿੱਲਾ

ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ. ਨਗਰ (ਮੁਹਾਲੀ), 7 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਸਬੰਧੀ ਵੋਟਰ ਲਿਸਟਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀਏਸੀ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਦੀ ਅਗਵਾਈ ਹੇਠ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਮੈਮੋਰੰਡਮ ਦਿੱਤਾ ਗਿਆ।
ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਮੁਹਾਲੀ, ਮੋਰਿੰਡਾ, ਖਰੜ ਅਤੇ ਚਮਕੌਰ ਸਾਹਿਬ ਹਲਕਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਦੇ ਫਾਰਮ ਵੱਡੀ ਗਿਣਤੀ ਵਿੱਚ ਭਰ ਕੇ ਦਿੱਤੇ ਗਏ ਹਨ, ਪਰ ਹਾਲੇ ਤੱਕ ਵੋਟਰ ਲਿਸਟ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਫਾਰਮ ਭਰਨ ਦੀ ਆਖਰੀ ਮਿਤੀ 16 ਸਤੰਬਰ ਹੈ। ਵੋਟਰਾਂ ਨੂੰ ਪਤਾ ਨਹੀਂ ਲੱਗ ਰਿਹਾ ਕਿ ਉਨ੍ਹਾਂ ਦੀ ਵੋਟ ਬਣ ਚੁੱਕੀ ਹੈ ਜਾਂ ਨਹੀਂ।
ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਭਰੇ ਗਏ ਫਾਰਮਾਂ ਦੀਆਂ ਸਮੇਂ ਸਿਰ ਵੋਟਰ ਲਿਸਟਾਂ ਤਿਆਰ ਕੀਤੀਆਂ ਜਾਣ ਤਾਂ ਜੋ ਵੋਟਰਾਂ ਨੂੰ ਵੋਟ ਬਣਨ ਬਾਰੇ ਅਗਾਂਊ ਪਤਾ ਲੱਗ ਸਕੇ ਅਤੇ ਕੋਈ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।

Advertisement

Advertisement