ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਤਦਾਨ ਮੌਕੇ ਬਜ਼ੁਰਗ ਵੋਟਰਾਂ ਲਈ ਵੱਖਰੀਆਂ ਕਤਾਰਾਂ ਲਾਉਣ ਦੀ ਮੰਗ

08:02 AM May 21, 2024 IST

ਪੱਤਰ ਪ੍ਰੇਰਕ
ਰਤੀਆ, 20 ਮਈ
ਸਰਵ ਸਮਾਜ ਸਭਾ ਰਤੀਆ ਦੀ ਮਹੀਨਾਵਾਰ ਮੀਟਿੰਗ ਬਾਬਾ ਨਾਮਦੇਵ ਜੀ ਧਰਮਸ਼ਾਲਾ ਵਿਖੇ ਪ੍ਰਧਾਨ ਰਣਜੀਤ ਸਿੰਘ ਭਾਨੀਖੇੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸਮੂਹ ਨਾਗਰਿਕਾਂ ਨੂੰ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਵੋਟ ਜ਼ਰੂਰ ਪਾਉਣ ਦੀ ਅਪੀਲ ਕੀਤੀ ਗਈ। ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਮੀਟਿੰਗ ਦੌਰਾਨ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵੋਟਾਂ ਵਾਲੇ ਦਿਨ ਬਜ਼ੁਰਗਾਂ ਲਈ ਵੱਖਰੀਆਂ ਕਤਾਰਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਛਾਂ ਦਾ ਵੀ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਦਵਾਈਆਂ ਦੀ ਘਾਟ ਸਬੰਧੀ ਉੱਚ ਅਧਿਕਾਰੀਆਂ ਨੂੰ ਮਿਲਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਮੀਟਿੰਗ ’ਚ ਇਲਾਕੇ ’ਚ ਵੱਧ ਰਹੇ ਨਸ਼ੇ ’ਤੇ ਵੀ ਚਿੰਤਾ ਪ੍ਰਗਟਾਈ ਗਈ ਅਤੇ ਨਸ਼ਿਆਂ ਦੀ ਹੋ ਰਹੀ ਬੇਚੈਨੀ ’ਤੇ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ। ਇਸ ਸਬੰਧੀ ਸਰਵ ਸਮਾਜ ਸਭਾ ਚੋਣਾਂ ਤੋਂ ਬਾਅਦ ਅਧਿਕਾਰੀਆਂ ਨਾਲ ਮੁਲਾਕਾਤ ਕਰੇਗੀ। ਇਸ ਮੌਕੇ ਕਾਮਰੇਡ ਅਜਮੇਰ ਸਿੰਘ, ਸਤਪਾਲ ਜਿੰਦਲ, ਰਣਧੀਰ ਸਿੰਘ ਮੋਲੀਆ, ਸ਼ੇਰ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਨੈਨ, ਕੈਪਟਨ ਜਗਜੀਤ ਸਿੰਘ, ਡਾ. ਨਾਇਬ ਸਿੰਘ ਮੰਡੇਰ, ਹੈਪੀ ਸਿੰਘ ਸੇਠੀ, ਮਹਾਂਵੀਰ ਗਰੋਵਰ, ਜਗਜੀਤ ਸਿੰਘ, ਸੁਨੀਲ ਇੰਦੌਰਾ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ

Advertisement

Advertisement