For the best experience, open
https://m.punjabitribuneonline.com
on your mobile browser.
Advertisement

ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਾਤਲ ਲਈ ਸਖ਼ਤ ਸਜ਼ਾ ਦੀ ਮੰਗ

07:44 AM Apr 16, 2024 IST
ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਾਤਲ ਲਈ ਸਖ਼ਤ ਸਜ਼ਾ ਦੀ ਮੰਗ
ਮੁਕਤਸਰ ਵਿੱਚ ਡੀਸੀ ਨੂੰ ਮੰਗ ਪੱਤਰ ਸੌਂਪਦੇ ਹੋਏ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਭਾਜਪਾ ਦੇ ਆਗੂ| -ਫੋਟੋ: ਪ੍ਰੀਤ
Advertisement

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 15 ਅਪਰੈਲ
ਵਿਸ਼ਵ ਹਿੰਦੂ ਪ੍ਰੀਸ਼ਦ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਵਿਕਾਸ ਪ੍ਰਭਾਵਰ ਦੇ 13 ਅਪਰੈਲ ਨੂੰ ਹੋਏ ਕਤਲ ਖਿਲਾਫ਼ ਰੋਸ ਜ਼ਾਹਿਰ ਕਰਦਿਆਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਭਾਜਪਾ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਭੇਜਕੇ ਕਾਤਲਾਂ ਦੀ ਤੁਰੰਤ ਗ੍ਰਿਫ਼ਤਾਰੀ, ਕਤਲ ਦੇ ਮੁੱਖ ਮੁਲਜ਼ਮ ਨੂੰ ਜ਼ਾਹਰ ਕਰਨ ਅਤੇ ਫਾਸਟ ਟਰੈਕ ਅਦਾਲਤ ਰਾਹੀਂ ਕੇਸ ਦਾ ਜਲਦੀ ਨਿਪਟਾਰਾ ਕਰ ਕੇ ਕਥਿਤ ਦੋਸ਼ੀਆਂ ਲਈ ਸਖਤ ਸਜ਼ਾ ਦੀ ਮੰਗ ਕੀਤੀ ਗਈ ਹੈ| ਇਸ ਤੋਂ ਪਹਿਲਾਂ ਇੱਕ ਰੋਸ ਮੁਜ਼ਾਹਰਾ ਵੀ ਕੀਤਾ ਗਿਆ ਜਿਸ ਦੌਰਾਨ| ਇਸ ਮੌਕੇ ਪ੍ਰੀਸ਼ਦ ਭਾਜਪਾ ਦੇ ਸੀਨੀਅਰ ਆਗੂ ਗੁਰਚਰਨ ਸਿੰਘ, ਐਡਵੋਕੇਟ ਅਨੁਰਾਗ ਸ਼ਰਮਾ ਰਾਹੁਲ, ਦੀਪਕ ਪਾਲ ਸ਼ਰਮਾ, ਕੇਵਲ ਸ਼ਰਮਾ, ਜੀਵਨ ਸ਼ਰਮਾ, ਜਸਵਿੰਦਰ ਸ਼ਰਮਾ ਤੇ ਉਰਮਿਲਾ ਦੇਵੀ ਮੌਜੂਦ ਸਨ|
ਮਾਨਸਾ (ਪੱਤਰ ਪ੍ਰੇਰਕ): ਨੌਜਵਾਨ ਆਗੂ ਵਿਕਾਸ ਪ੍ਰਭਾਕਰ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਵਿਰੋਧ ਵਿੱਚ ਇਨਸਾਫ਼ ਹਾਸਲ ਕਰਨ ਲਈ ਮਾਨਸਾ ਜ਼ਿਲ੍ਹੇ ਦੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਨੌਜਵਾਨ ਆਗੂ ਸਮੀਰ ਛਾਬੜਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਧਰਨਾਕਾਰੀਆਂ ਨੇ ਪੰਜਾਬ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ ਨੂੰ ਮੰਗ ਪੱਤਰ ਸੌਂਪਕੇ ਇਨਸਾਫ਼ ਦੀ ਮੰਗ ਕੀਤੀ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਘੱਟੋ-ਘੱਟ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਸਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਸੂਰਜ ਛਾਬੜਾ, ਰਾਕੇਸ਼ ਜੈਨ, ਭੋਲਾ ਸਿੰਘ, ਜਤਿੰਦਰ ਕੁਮਾਰ ਤੇ ਅਨੀਸ਼ ਜਿੰਦਲ ਵੀ ਮੌਜੂਦ ਸਨ।

Advertisement

Advertisement
Author Image

Advertisement
Advertisement
×