ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਕਵੀ ਸ਼ਿਵ ਨਾਥ ਦਾ ਸਰਕਾਰੀ ਖ਼ਰਚੇ ’ਤੇ ਇਲਾਜ ਕਰਾਉਣ ਦੀ ਮੰਗ

07:15 AM Jul 08, 2023 IST

ਐਸਏਐਸ ਨਗਰ(ਮੁਹਾਲੀ): ਪੰਜਾਬ ਦੀਆਂ ਸਾਹਿਤਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬੀ ਦੇ ਸ਼੍ਰੋਮਣੀ ਕਵੀ ਸ਼ਿਵ ਨਾਥ (88) ਦਾ ਇਲਾਜ ਸਰਕਾਰ ਵੱਲੋਂ ਕਰਵਾਇਆ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਵ ਨਾਥ ਅੱਜ ਕੱਲ੍ਹ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਮੈਡੀਕਲ ਕਾਲਜ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦਾ ਹਰਨੀਆਂ ਦਾ ਅਪਰੇਸ਼ਨ ਹੋਣਾ ਹੈ। ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਕਿਹਾ ਕਿ ਬਜ਼ੁਰਗ ਕਵੀ ਦੀ ਕਮਜ਼ੋਰ ਆਰਥਿਕ ਸਥਿਤੀ ਤੇ ਬਿਰਧ ਅਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਉਨ੍ਹਾਂ ਦੇ ਇਲਾਜ ਦਾ ਖਰਚਾ ਚੁੱਕੇ। -ਖੇਤਰੀ ਪ੍ਰਤੀਨਿਧ

Advertisement

Advertisement
Tags :
ਇਲਾਜਸਰਕਾਰੀਸ਼੍ਰੋਮਣੀਕਰਾਉਣਖ਼ਰਚੇ
Advertisement