ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਮੰਗ
08:55 AM Jan 11, 2025 IST
ਟਾਂਡਾ:
Advertisement
ਇਥੇ ਅੱਜ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਟਾਂਡਾ ਦੀ ਮੀਟਿੰਗ ਪ੍ਰਧਾਨ ਅਜੀਤ ਸਿੰਘ ਗੁਰਾਇਆ ਅਤੇ ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਦੀ ਅਗਵਾਈ ਵਿਚ ਪ੍ਰੋ. ਕੇ. ਕਲੋਟੀ ਸਕੂਲ ਵਿੱਚ ਹੋਈ। ਇਸ ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਾਲ-ਨਾਲ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਵੀ ਤਿਆਰ ਕੀਤੀ ਗਈ। ਇਸ ਮੌਕੇ ਪ੍ਰਧਾਨ ਅਜੀਤ ਸਿੰਘ ਗੁਰਾਇਆ ਨੇ ਸਰਕਾਰ ਤੋਂ ਮੰਗ ਕੀਤੀ ਕਿ 1 -1-2016 ਤੋਂ ਪਹਿਲਾਂ ਸੇਵਾਮੁਕਤ ਪੈਨਸ਼ਨਰਾਂ ਨੂੰ 2.59 ਦਾ ਗੁਣਾਕ ਲਾ ਕੇ ਪੈਨਸ਼ਨ ਦਿੱਤੀ ਜਾਵੇ। ਕੈਸ਼ਲੈੱਸ ਸਕੀਮ ਦੁਬਾਰਾ ਚਾਲੂ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਿੱਤੀਆਂ ਜਾਣ। ਇਸ ਮੌਕੇ ਪਰਮਾਨੰਦ ਦਿਵੇਦੀ, ਬਲਬੀਰ ਸਿੰਘ, ਰਜਿੰਦਰ ਸਿੰਘ, ਮਾ: ਨਰਿੰਦਰ ਸਿੰਘ, ਹਰਭਜਨ ਲਾਲ, ਗੁਰਮੀਤ ਸਿੰਘ, ਸਤਨਾਮ ਸਿੰਘ, ਅਮਰਜੀਤ ਸਿੰਘ, ਗੁਰਮਿੰਦਰ ਸਿੰਘ, ਰੇਸ਼ਮ ਸਿੰਘ, ਮਹਿੰਦਰ ਸਿੰਘ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement