For the best experience, open
https://m.punjabitribuneonline.com
on your mobile browser.
Advertisement

ਅਧਿਆਪਕਾਂ ਦੀਆਂ ਤਰੱਕੀਆਂ ਦੀ ਮੰਗ

09:07 AM Sep 15, 2024 IST
ਅਧਿਆਪਕਾਂ ਦੀਆਂ ਤਰੱਕੀਆਂ ਦੀ ਮੰਗ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਸਤੰਬਰ
ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀ ਮਾਸਟਰ ਕੇਡਰ ਤੋਂ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰ ਕੇਡਰ ਦੀਆਂ ਪਦ ਉਨਤੀਆਂ ਕੀਤੀਆਂ ਗਈਆਂ ਹਨ ਜਿਸ ਵਿੱਚ ਲਗਪਗ 2500 ਦੇ ਕਰੀਬ ਲੈਕਚਰਾਰ ਵਜੋਂ ਪ੍ਰਮੋਟ ਹੋ ਗਏ ਹਨ। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਰਨਲ ਸਕੱਤਰ ਗੁਰਪ੍ਰੀਤ ਸਿੰਘ ਮਾੜੀਮੇਘਾ, ਸਰਪ੍ਰਸਤ ਚਰਨ ਸਿੰਘ ਸਰਾਭਾ, ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ, ਸੰਜੀਵ ਸ਼ਰਮਾ, ਮਨੀਸ਼ ਸ਼ਰਮਾ, ਟਹਿਲ ਸਿੰਘ ਸਰਾਭਾ ਆਗੂਆਂ ਨੇ ਕਿ ਜਥੇਬੰਦੀ ਸਰਕਾਰ ਦੇ ਇਸ ਵਧੀਆ ਕਦਮ ਦਾ ਸਵਾਗਤ ਕਰਦੀ ਹੈ। ਅਧਿਆਪਕ ਆਗੂਆਂ ਨੇ ਪਦ ਉਨਤ ਹੋਏ ਲੈਕਚਰਾਰਾਂ ਨੂੰ ਮੁਬਾਰਕਾਂ ਵੀ ਦਿੱਤੀਆਂ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਪਦ-ਉੱਨਤ ਹੋਏ ਲੈਕਚਰਾਰ ਨੂੰ ਜਲਦੀ ਤੋਂ ਜਲਦੀ ਸਟੇਸ਼ਨਾਂ ਦੀ ਚੋਣ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਅਧਿਆਪਕਾਂ ਦੀਆਂ ਪਦ ਉਨਤੀਆਂ ਨਹੀਂ ਹੋਈਆਂ ਸਨ।
ਉਨ੍ਹਾਂ ਮੰਗ ਕੀਤੀ ਕਿ ਇਨਾ ਪਦ ਉਨਤੀਆਂ ਲਈ ਮੰਗੇ ਗਏ ਕੇਸ ਫਾਈਲਾਂ ਵਿੱਚੋਂ ਅਗਲੇ ਯੋਗ ਉਮੀਦਵਾਰਾਂ ਦੀ ਵੇਟਿੰਗ ਲਿਸਟ ਤਿਆਰ ਕੀਤੀ ਜਾਵੇ। ਇਸ ਮੌਕੇ ਬਲਬੀਰ ਸਿੰਘ ਕੰਗ, ਪ੍ਰਧਾਨ ਧਰਮ ਸਿੰਘ ਮਲੌਦ, ਪ੍ਰਧਾਨ ਕੁਲਦੀਪ ਸਿੰਘ ਪੱਖੋਵਾਲ, ਜੋਰਾ ਸਿੰਘ ਬੱਸੀਆਂ, ਜ਼ਿਲ੍ਹਾ ਕਮੇਟੀ ਮੈਂਬਰ ਸੰਦੀਪ ਸਿੰਘ ਲਲਤੋਂ, ਜਸਵਿੰਦਰਪਾਲ ਸਿੰਘ ਆਗੂ ਹਾਜ਼ਰ ਸਨ।

Advertisement

Advertisement
Advertisement
Author Image

Advertisement