ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਥਰਸ ਘਟਨਾ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ

07:17 AM Jul 07, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਜੁਲਾਈ
ਤਰਕਸ਼ੀਲ ਸੁਸਾਇਟੀ ਪੰਜਾਬ ਨੇ ਮੰਗ ਕੀਤੀ ਹੈ ਕਿ ਯੂਪੀ ਦੇ ਹਾਥਰਸ ਜ਼ਿਲ੍ਹੇ ਵਿੱਚ ਇਕ ਧਾਰਮਿਕ ਸਤਿਸੰਗ ਵਿੱਚ ਭਗਦੜ ਮੱਚਣ ਨਾਲ ਮਾਰੇ ਗਏ 121 ਵਿਅਕਤੀਆ ਦੀ ਮੌਤ ਲਈ ਜ਼ਿੰਮੇਵਾਰ ਬਾਬੇ ਸੂਰਜ ਪਾਲ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਸਜ਼ਾ ਦਿੱਤੀ ਜਾਵੇ। ਜਥੇਬੰਦੀ ਨੇ ਮੋਦੀ ਸਰਕਾਰ ਤੋਂ ਮਹਾਰਾਸ਼ਟਰ ਵਾਂਗ ਪੂਰੇ ਮੁਲਕ ਵਿੱਚ ਕੌਮੀ ਪੱਧਰ ਤੇ ਇਕਸਾਰ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਬਣਾ ਕੇ ਲਾਗੂ ਕਰਨ ਦੀ ਮੰਗ ਕੀਤੀ ਹੈ। ਸੁਸਾਇਟੀ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ, ਰਾਜਪਾਲ ਸਿੰਘ, ਬਲਬੀਰ ਲੌਂਗੋਵਾਲ, ਰਾਮ ਸਵਰਨ ਲੱਖੇਵਾਲੀ, ਜਸਵਿੰਦਰ ਫਗਵਾੜਾ ਅਤੇ ਸੁਮੀਤ ਅੰਮ੍ਰਿਤਸਰ ਨੇ ਕਿਹਾ ਕਿ ਇਸ ਮਾਮਲੇ ’ਚ ਯੋਗੀ ਸਰਕਾਰ ਦੀ ਇਸ ਬਾਬੇ ਨਾਲ ਮਿਲੀਭੁਗਤ ਸਾਫ਼ ਨਜ਼ਰ ਆਉਂਦੀ ਹੈ।

Advertisement

Advertisement