ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਵੱਲੋਂ ਮਨੀਪੁਰ ਦੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ

07:57 AM Jul 22, 2023 IST
ਮੁਹਾਲੀ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਵਕੀਲ। -ਫੋਟੋ: ਸੋਢੀ

ਮੁਹਾਲੀ (ਪੱਤਰ ਪ੍ਰੇਰਕ): ਮਨੀਪੁਰ ਵਿੱਚ ਦੋ ਔਰਤਾਂ ਨੂੰ ਨੰਗਾ ਕਰਕੇ ਸਰੀਰਕ ਸ਼ੋਸ਼ਣ ਤੇ ਕੁੱਟਮਾਰ ਕਰਨ ਦੇ ਵਿਰੋਧ ਵਿੱਚ ਅੱਜ ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਵੱਲੋਂ ਜ਼ਿਲ੍ਹਾ ਅਦਾਲਤ ਮੁਹਾਲੀ ਦੇ ਪਾਰਕ ਵਿੱਚ ਰੋਸ ਪ੍ਰਦਰਸ਼ਨ ਕੀਤਾ। ਸੰਸਥਾ ਦੇ ਕੌਮੀ ਸਕੱਤਰ ਜਸਪਾਲ ਸਿੰਘ ਦੱਪਰ ਨੇ ਕਿਹਾ ਕਿ ਮਨੀਪੁਰ ਵਿੱਚ ਜੋ ਵਾਕਿਆ ਹੋਇਆ ਹੈ ਉਹ ਦੇਸ਼ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਹੈ। ਇਸ ਘਟਨਾ ਨਾਲ ਭਾਰਤ ਦਾ ਨਾਂ ਦੁਨੀਆ ਭਰ ਵਿੱਚ ਸ਼ਰਮਸਾਰ ਹੋਇਆ ਹੈ। ਉਨ੍ਹਾਂ ਇਸ ਘਟਨਾ ਲਈ ਕੇਂਦਰ ਅਤੇ ਰਾਜ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਮੰਗ ਕੀਤੀ ਕਿ ਔਰਤਾਂ ਖ਼ਿਲਾਫ਼ ਉਕਤ ਘਟਨਾ ਦੇ ਚੱਲਦਿਆਂ ਮਨੀਪੁਰ ਦੇ ਮੁੱਖ ਮੰਤਰੀ ਐਨ. ਬਿਰੇਨ ਸਿੰਘ ਨੂੰ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।

Advertisement

Advertisement