ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਪੰਜਾਬ ਵਿੱਚ ਤਬਦੀਲ ਕਰਨ ਦੀ ਮੰਗ
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਫਰਵਰੀ
ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਅਸਾਮ ਦੀ ਡਬਿਰੂਗੜ੍ਹ ਜੇਲ੍ਹ ਵਿੱਚੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਤਹਿਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨੇ ਅੱਜ ਡੀਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਸਰਕਾਰ ਨੂੰ ਇੱਕ ਦਿਨ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇ ਮੰਗ ਪੂਰੀ ਨਾ ਹੋਈ ਤਾਂ ਇੱਥੇ ਵੀ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੇਲ੍ਹ ਵਿੱਚ ਗ਼ੈਰਕਾਨੂੰਨੀ ਵਿਹਾਰ ਕਰਨ ਅਤੇ ਉਨ੍ਹਾਂ ਦੀ ਬੈਰਕ ਵਿੱਚ ਖੁਫੀਆ ਕੈਮਰੇ ਲਾ ਕੇ ਨਿੱਜਤਾ ਦੇ ਹੱਕ ਨੂੰ ਖੋਹਣ ਦਾ ਵਿਰੋਧ ਕੀਤਾ ਹੈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ,ਉਸ ਦੀ ਮਾ ਤਾ, ਚਾਚਾ ਤੇ ਬਾਕੀ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਵੀ ਸਰਕਾਰ ਦੇ ਵਤੀਰੇ ਦੀ ਨਿੰਦਾ ਕੀਤੀ।