ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇਬੀਟੀ ਅਧਿਆਪਕਾਂ ਦੇ ਤਬਾਦਲੇ ਕਰਨ ਦੀ ਮੰਗ

06:03 AM Jun 15, 2024 IST

ਯਮੁਨਾਨਗਰ (ਪੱਤਰ ਪ੍ਰੇਰਕ):

Advertisement

ਹਰਿਆਣਾ ਸਕੂਲ ਅਧਿਆਪਕ ਸੰਘ ਨਾਲ ਸਬੰਧਤ ਸਰਬ ਕਰਮਚਾਰੀ ਸੰਘ ਦੀ ਮੀਟਿੰਗ ਸਰਕਾਰੀ ਸਕੂਲ ਗੁਲਾਬਗੜ੍ਹ ਵਿੱਚ ਜ਼ਿਲ੍ਹਾ ਪ੍ਰਧਾਨ ਸੰਜੈ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਜੇਬੀਟੀ ਅਧਿਆਪਕਾਂ ਦੇ ਤਬਾਦਲੇ ਦੀ ਮੁਹਿੰਮ ਜਲਦ ਤੋਂ ਜਲਦ ਸ਼ੁਰੂ ਕਰਨ ਦੀ ਮੰਗ ਕੀਤੀ। ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਧਨਖੜ ਨੇ ਮੀਟਿੰਗ ਵਿੱਚ ਹਾਜ਼ਰ ਅਧਿਆਪਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਧਿਆਪਕਾਂ ਨੂੰ ਸਰਕਾਰ ਦੀਆਂ ਸਿੱਖਿਆ ਵਿਰੋਧੀ ਅਤੇ ਅਧਿਆਪਕ ਵਿਰੋਧੀ ਨੀਤੀਆਂ ਵਿਰੁੱਧ ਪੂਰੀ ਤਾਕਤ ਨਾਲ ਸੰਘਰਸ਼ ਕਰਨ ਦੀ ਲੋੜ ਹੈ। ਮੁੱਖ ਬੁਲਾਰੇ ਸੂਬਾ ਜਨਰਲ ਸਕੱਤਰ ਪਵਿੱਤਰ ਸਿੰਘ ਨੇ ਕਿਹਾ ਕਿ ਸੂਬੇ ਭਰ ਵਿੱਚ ਅਧਿਆਪਕਾਂ ਅਤੇ ਗੈਰ ਵਿੱਦਿਅਕ ਅਮਲੇ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਜਲਦੀ ਤੋਂ ਜਲਦੀ ਜਨਰਲ ਟਰਾਂਸਫਰ ਅਭਿਆਨ ਚਲਾ ਕੇ ਜੇਬੀਟੀ ਅਧਿਆਪਕਾਂ ਦਾ ਤਬਾਦਲਾ ਕੀਤਾ ਜਾਵੇ।

Advertisement
Advertisement
Advertisement