ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝੋਨੇ ਦੀ ਬਿਜਾਈ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ

07:55 AM Jun 19, 2024 IST
ਪਾਵਰਕੌਮ ਦੇ ਮੁੱਖ ਇੰਜਨੀਅਰ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਜੂਨ
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ’ਚ ਕਿਸਾਨਾਂ ਦੇ ਇੱਕ ਵਫ਼ਦ ਨੇ ਅੱਜ ਪਾਵਰਕੌਮ ਦੇ ਮੁੱਖ ਇੰਜਨੀਅਰ ਇੰਦਰਪਾਲ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਜਿਸ ਵਿੱਚ ਝੋਨੇ ਦੀ ਬਿਜਾਈ ਨੂੰ ਵੇਖਦਿਆਂ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ।
ਕਿਸਾਨ ਆਗੂਆਂ ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਡਾ. ਅਜੀਤ ਰਾਮ ਸ਼ਰਮਾ ਝਾਂਡੇ ਦੀ ਅਗਵਾਈ ਹੇਠਲੇ ਵਫ਼ਦ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਬਿਜਲੀ ਦੀ ਜ਼ਿਆਦਾ ਜ਼ਰੂਰਤ ਹੈ। ਇਸ ਲਈ ਕਿਸਾਨਾਂ ਨੂੰ 16 ਘੰਟੇ ਖੇਤੀ ਲਈ ਅਤੇ ਘਰੇਲੂ ਸਪਲਾਈ ਲਈ 24 ਘੰਟੇ ਨਿਰਵਿਘਨ ਬਿਜਲੀ ਦਿੱਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋਂ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਪਾਵਰਕੌਮ ਵਿੱਚ ਖਾਲੀ ਪਈਆਂ ਅਸਾਮੀਆਂ ਉੱਪਰ ਮੁਲਾਜ਼ਮਾਂ ਦੀ ਭਰਤੀ ਪੱਕੇ ਤੌਰ ’ਤੇ ਕੀਤੀ ਜਾਵੇ, ਸੜੇ ਤੇ ਤੇਲ ਚੋਰੀ ਵਾਲੇ ਟਰਾਂਸਫਾਰਮਰ 24 ਘੰਟੇ ਵਿੱਚ ਬਦਲੇ ਜਾਣ, ਚਿੱਪ ਵਾਲੇ ਮੀਟਰ ਲਗਾਉਣੇ ਬੰਦ ਕੀਤੇ ਜਾਣ, ਓਵਰ ਲੋਡ ਟ੍ਰਾਂਸਫਾਰਮਰ ਅੰਡਰ ਲੋਡ ਕੀਤੇ ਜਾਣ ਅਤੇ ਹੋਰ ਬਿਜਲੀ ਮੁਸ਼ਕਲਾਂ ਦਾ ਹੱਲ ਜਲਦੀ ਕੀਤਾ ਜਾਵੇ। ਮੁੱਖ ਇੰਜਨੀਅਰ ਨੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਪਾਵਰਕੌਮ ਵੱਲੋਂ ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਲਕੀਤ ਸਿੰਘ ਗਰੇਵਾਲ, ਨਛੱਤਰ ਸਿੰਘ, ਬਲਵੀਰ ਸਿੰਘ ਭੁੱਟਾ, ਬਲਜਿੰਦਰ ਸਿੰਘ ਗਰੇਵਾਲ, ਕਿਰਪਾਲ ਸਿੰਘ ਕੋਟਮਾਨਾ ਅਤੇ ਮੋਹਨਜੀਤ ਸਿੰਘ ਹਾਜ਼ਰ ਸਨ।

Advertisement

Advertisement
Advertisement