ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਵੱਲੋਂ ਵਾਹੀਯੋਗ ਜ਼ਮੀਨ ਦੇ ਸਰਕਲ ਭਾਅ ਵਧਾਉਣ ਦੀ ਮੰਗ

08:04 AM Jul 17, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਜੁਲਾਈ
ਮੁੰਡਕਾ ਵਿਧਾਨ ਸਭਾ ਸਥਿਤ ਰਾਣੀਖੇੜਾ ਵਿੱਚ ਮੰਗਲਵਾਰ ਨੂੰ ਹੋਈ ਕਿਸਾਨਾਂ ਦੀ ਮਹਾਪੰਚਾਇਤ ਤੋਂ ਬਾਅਦ ਕਾਂਗਰਸ ਨੇ ਵਾਹੀਯੋਗ ਜ਼ਮੀਨ ਦੇ ਸਰਕਲ ਰੇਟ ਵਧਾਉਣ ਦੀ ਮੰਗ ਕੀਤੀ ਹੈ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਬੁਲਾਰੇ ਡਾ. ਨਰੇਸ਼ ਕੁਮਾਰ ਨੇ ਇਸ ਸਬੰਧ ਵਿੱਚ ਦਿੱਲੀ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ। ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਵਾਹੀਯੋਗ ਜ਼ਮੀਨਾਂ ਦੇ ਸਰਕਲ ਭਾਅ 2008 ਤੋਂ ਨਹੀਂ ਵਧੇ ਹਨ। ਜਦੋਂਕਿ ਹਰ 5 ਸਾਲ ਬਾਅਦ ਭਾਅ ਵਧਾਉਣ ਦੀ ਵਿਵਸਥਾ ਹੈ। ਉਨ੍ਹਾਂ ਮੰਗ ਪੱਤਰ ਰਾਹੀਂ ਦੱਸਿਆ ਕਿ ਦਿੱਲੀ ਵਿੱਚ ਵਾਹੀਯੋਗ ਜ਼ਮੀਨ ਦਾ ਸਰਕਲ ਰੇਟ 53 ਲੱਖ ਰੁਪਏ ਪ੍ਰਤੀ ਏਕੜ ਹੈ ਅਤੇ ਯਮੁਨਾ ਦੇ ਕੰਢੇ ਸਥਿਤ ਜ਼ਮੀਨ ਦੀ ਕੀਮਤ ਸਿਰਫ਼ 17.60 ਲੱਖ ਰੁਪਏ ਪ੍ਰਤੀ ਏਕੜ ਹੈ।
ਉਨ੍ਹਾਂ ਅਨੁਸਾਰ ਸਰਕਲ ਰੇਟਾਂ ਵਿੱਚ ਵਾਧਾ ਨਾ ਹੋਣ ਕਾਰਨ ਦਿੱਲੀ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਜੇ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਂਦੀ ਹੈ ਤਾਂ ਸਰਕਲ ਰੇਟ ਤੋਂ 4 ਗੁਣਾ ਮੁਆਵਜ਼ਾ ਮਿਲਣ ਦੀ ਵਿਵਸਥਾ ਹੈ। ਇਸ ਲਈ ਜੇ ਸਰਕਲ ਰੇਟ ਨਾ ਵਧੇ ਤਾਂ ਮੁਆਵਜ਼ਾ ਜ਼ਿਆਦਾ ਨਹੀਂ ਹੋਵੇਗਾ। ਹਾਲ ਹੀ ਵਿੱਚ ਯੂਈਆਰ 2 ਰੋਡ ਵਿੱਚ ਦਿੱਲੀ ਦੇ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਹੈ ਅਤੇ ਲਗਪਗ 2 ਕਰੋੜ 12 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਗਿਆ ਹੈ। ਜੇ ਸਰਕਲ ਰੇਟ ਵੱਧ ਹੁੰਦਾ ਤਾਂ ਉਸ ਨੂੰ 15 ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲਣਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਸਰਕਾਰ ਅਤੇ ਐੱਲਜੀ ਦਫ਼ਤਰ ਵਿਚਕਾਰ ਵਧੀਆ ਤਾਲਮੇਲ ਨਾ ਹੋਣ ਕਾਰਨ ਸਰਕਲ ਰੇਟ ’ਤੇ ਸਿਆਸਤ ਕੀਤੀ ਜਾ ਰਹੀ ਹੈ, ਜਿਸ ਦਾ ਨੁਕਸਾਨ ਦਿੱਲੀ ਦੇ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ|

Advertisement

Advertisement
Advertisement