ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਟੀਐੱਫ ਵੱਲੋਂ ਚੋਣ ਸੇਵਾਵਾਂ ਬਦਲੇ ਅਦਾਇਗੀ ਕਰਨ ਦੀ ਮੰਗ

07:00 AM Jun 27, 2024 IST
ਡੀਟੀਐੱਫ਼ ਪੰਜਾਬ ਦੇ ਕਾਰਕੁਨ ਮੁਲਾਜ਼ਮਾਂ ਦਾ ਮਿਹਨਤਾਨਾ ਜਾਰੀ ਕਰਨ ਦੀ ਮੰਗ ਕਰਦੇ ਹੋਏ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਜੂਨ
ਅਧਿਆਪਕ ਜਥੇਬੰਦੀ ਡੀਟੀਐੱਫ ਪੰਜਾਬ ਨੇ ਚੋਣ ਡਿਊਟੀ ਨਿਭਾਉਣ ਵਾਲੇ ਸਮੂਹ ਮੁਲਾਜ਼ਮਾਂ ਦਾ ਮਿਹਨਤਾਨਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ, ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਸੂਬਾ ਕਮੇਟੀ ਮੈਂਬਰ ਚਰਨਜੀਤ ਸਿੰਘ ਰਜਧਾਨ, ਰਾਜੇਸ਼ ਪਰਾਸ਼ਰ, ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ ਤੇ ਜ਼ਿਲ੍ਹਾ ਵਿੱਤ ਸਕੱਤਰ ਹਰਜਾਪ ਸਿੰਘ ਬੱਲ ਨੇ ਕਿਹਾ ਕਿ ਚੋਣ ਜ਼ਾਬਤਾ ਲੱਗਣ ਉਪਰੰਤ ਮੁਲਾਜ਼ਮਾਂ ਨੂੰ ਕਿੱਸੇ ਕਿਸਮ ਦੀ ਕੋਈ ਗਜ਼ਟਿਡ ਛੁੱਟੀ, ਕੋਈ ਦੂਜਾ ਜਾਂ ਚੌਥਾ ਸ਼ਨਿਚਰਵਾਰ ਅਤੇ ਕੋਈ ਐਤਵਾਰ ਦੀ ਛੁੱਟੀ ਨਹੀਂ ਦਿੱਤੀ ਗਈ। ਆਗੂਆਂ ਨੇ ਦੱਸਿਆ ਕਿ ਚੋਣਾਂ ਦੇ ਕੰਮ ਤੇ ਗਿਣਤੀ ਦੇ ਕੰਮ ਮੁਕੰਮਲ ਹੋਣ ਉਪਰੰਤ ਵੀ ਅੱਜ ਲਗਭਗ ਚੌਵੀ ਦਿਨ ਲੰਘ ਜਾਣ ਤੋਂ ਬਾਅਦ ਚੋਣ ਡਿਊਟੀ ਨਿਭਾਉਣ ਵਾਲੇ ਸਮੂਹ ਮੁਲਾਜ਼ਮਾਂ, ਸੁਪਰਵਾਈਜ਼ਾਂ, ਬੀਐੱਲਓਜ਼ ਦਾ ਮਿਹਨਤਾਨਾ ਜਾਰੀ ਨਹੀਂ ਕੀਤਾ ਗਿਆ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਜ਼ਿਲ੍ਹਾ ਚੋਣ ਅਧਿਕਾਰੀ ਅੰਮ੍ਰਿਤਸਰ ਕੋਲੋਂ ਮਿਹਨਤਾਨੇ ਦੀ ਅਦਾਇਗੀ ਕਰਨ ਦੀ ਮੰਗ ਦੇ ਨਾਲ ਗਜ਼ਟਿਡ ਛੁੱਟੀਆਂ ਦੇ ਬਦਲੇ ਬਣਦੀਆਂ ਛੁੱਟੀਆਂ ਦੇਣ ਦੀ ਵੀ ਅਪੀਲ ਕੀਤੀ।

Advertisement

Advertisement
Advertisement