ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਡਰੇਨਾਂ ਦੀ ਸਫ਼ਾਈ ਕਰਵਾਉਣ ਦੀ ਮੰਗ

07:15 AM Jul 03, 2024 IST
ਅਹਿਮਦਗੜ੍ਹ ਨੇੜੇ ਇੱਕ ਡਰੇਨ ਦੀ ਜ਼ਮੀਨ ਵਿੱਚ ਲਾਏ ਗਏ ਪੌਦੇ।

ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 2 ਜੁਲਾਈ
ਬੀਤੇ ਸਾਲਾਂ ਦੌਰਾਨ ਹੜ੍ਹਾਂ ਵਰਗੇ ਹਾਲਾਤ ਕਾਰਨ ਫ਼ਸਲਾਂ ਦੇ ਮੁੜ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਉਂਦਿਆਂ ਇਸ ਖੇਤਰ ਦੇ ਕਿਸਾਨਾਂ ਨੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਸਮਾਂ ਰਹਿੰਦਿਆਂ ਡਰੇਨਾਂ ਦੀ ਸਫ਼ਾਈ ਕਰਵਾਈ ਜਾਵੇ। ਇਸ ਇਲਾਕੇ ’ਚੋਂ ਲੰਘਦੀਆਂ ਡਰੇਨਾਂ ’ਤੇ ਕੀਤੇ ਗਏ ਕਬਜ਼ਿਆਂ ਨੂੰ ਵੀ ਬਰਸਾਤਾਂ ਦੌਰਾਨ ਫ਼ਸਲਾਂ ਦੇ ਨੁਕਸਾਨ ਦਾ ਮੁੱਖ ਕਾਰਨ ਦੱਸਦਿਆਂ ਕਿਸਾਨਾਂ ਨੇ ਮੰਗ ਕੀਤੀ ਕਿ ਜਿਹੜੀਆਂ ਡਰੇਨਾਂ ਖਾਲੀ ਕਰਵਾਈਆਂ ਗਈਆਂ ਹਨ, ਉਨ੍ਹਾਂ ਨੂੰ ਵੀ ਬਿਨਾਂ ਹੋਰ ਦੇਰੀ ਦੇ ਵਰਤੋਂਯੋਗ ਬਣਾਇਆ ਜਾਵੇ।
ਪ੍ਰਸ਼ਾਸਨ ਦੇ ਦਾਅਵਿਆਂ ਦੇ ਬਾਵਜੂਦ ਲੁਧਿਆਣਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਅਧੀਨ ਪੈਂਦੇ ਇਸ ਖੇਤਰ ਦੀਆਂ ਕੁੱਝ ਡਰੇਨਾਂ ਦੀ ਸਫ਼ਾਈ ਦਾ ਕੰਮ ਹਾਲੇ ਮੁਕੰਮਲ ਨਹੀਂ ਹੋਇਆ ਅਤੇ ਕਈ ਥਾਈਂ ਸ਼ੁਰੂ ਵੀ ਨਹੀਂ ਹੋ ਸਕਿਆ। ਅਧਿਕਾਰੀਆਂ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਡਰੇਨੇਜ਼ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਜੰਗੀ ਪੱਧਰ ’ਤੇ ਰੋਕਥਾਮ ਦੇ ਉਪਰਾਲੇ ਸ਼ੁਰੂ ਕਰਨ ਲਈ ਕਿਹਾ ਗਿਆ ਹੈ।
ਇਸ ਦੌਰਾਨ ਪੰਜਾਬ ਕਿਸਾਨ ਸਭਾ ਦੇ ਸੂਬਾ ਕਾਰਜਕਾਰਨੀ ਮੈਂਬਰ ਬਲਦੇਵ ਸਿੰਘ ਲਤਾਲਾ ਦੀ ਅਗਵਾਈ ਹੇਠ ਕਿਸਾਨਾਂ ਨੇ ਦੋਸ਼ ਲਾਇਆ ਕਿ ਹੁਣ ਤੱਕ ਦੀਆਂ ਸਰਕਾਰਾਂ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਵਿੱਚ ਨਾਕਾਮ ਰਹੀਆਂ ਹਨ, ਜੋ ਪਿਛਲੇ ਸਮੇਂ ਵਿੱਚ ਹੜ੍ਹਾਂ ਵਰਗੇ ਹਾਲਾਤ ਕਾਰਨ ਨੁਕਸਾਨ ਝੱਲਦੇ ਰਹੇ ਹਨ। ਸਰਕਾਰ ਡਰੇਨੇਜ਼ ਵਿਭਾਗ ਦੀ ਸੈਂਕੜੇ ਏਕੜ ਜ਼ਮੀਨ, ਜਿਸ ’ਤੇ ਉਦਯੋਗਪਤੀਆਂ, ਕਿਸਾਨਾਂ, ਵਪਾਰੀਆਂ ਅਤੇ ਝੁੱਗੀ-ਝੌਂਪੜੀ ਵਾਲਿਆਂ ਨੇ ਕਬਜ਼ਾ ਕੀਤਾ ਹੋਇਆ ਸੀ, ਨੂੰ ਮੁੜ ਹਾਸਲ ਕਰਨ ’ਚ ਵੀ ਅਸਫ਼ਲ ਰਹੀ ਹੈ।
ਬਲਦੇਵ ਲਤਾਲਾ ਨੇ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਦੋ ਸਾਲਾਂ ਤੋਂ ਲਤਾਲਾ ਡਰੇਨ ਦੀ ਕਿਸਾਨਾਂ ਵੱਲੋਂ ਕਬਜ਼ਾ ਕੀਤੀ ਗਈ ਜ਼ਮੀਨ ਮਹਿਕਮੇ ਨੂੰ ਤਬਦੀਲ ਹੋਣ ਦੇ ਬਾਵਜੂਦ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੇ ਜ਼ਮੀਨ ਨੂੰ ਵਰਤਣ ਦੀ ਬਜਾਇ ਕਿਸਾਨਾਂ ਨੂੰ ਮੁੜ ਇਸ ਜ਼ਮੀਨ ਵਿੱਚ ਝੋਨਾ ਲਗਾਉਣ ਦਾ ਮੌਕਾ ਦਿੱਤਾ ਹੈ। ਇਸੇ ਤਰ੍ਹਾਂ ਸਾਬਕਾ ਸਰਪੰਚ ਛਪਾਰ ਰਵਿੰਦਰ ਸਿੰਘ ਰੋਮੀ ਨੇ ਅਫ਼ਸੋਸ ਜ਼ਾਹਰ ਕੀਤਾ ਹੈ ਕਿ ਪ੍ਰਸ਼ਾਸਨ ਨੇ ਕੁਝ ਸਾਲ ਪਹਿਲਾਂ ਨਾਜਾਇਜ਼ ਕਬਜ਼ਿਆਂ ਤੋਂ ਛੁਡਾਈ ਗਈ ਜ਼ਮੀਨ ਨੂੰ ਡਰੇਨ ਲਈ ਵਰਤਨ ਦੀ ਬਜਾਇ ਇਸ ਵਿੱਚ ਕਿਸੇ ਨੂੰ ਦਰੱਖਤ ਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਨਾਲ ਘੁੰਗਰਾਣਾ-ਧੂਲਕੋਟ-ਛਪਾਰ-ਲਤਾਲਾ ਡਰੇਨ ਦੀ ਜ਼ਮੀਨ ਮੁੜ ਪ੍ਰਾਪਤ ਕਰਨ ਦੇ ਅਸਲ ਮਕਸਦ ਨੂੰ ਖੋਰਾ ਲੱਗਾ ਹੈ।

Advertisement

Advertisement
Advertisement