ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਡੀਏਪੀ ਦੀ ਕਾਲਾਬਾਜ਼ਾਰੀ ਰੋਕਣ ਦੀ ਮੰਗ

08:55 AM Oct 16, 2024 IST
ਐੱਸਡੀਐੱਮ ਨਾਲ ਮੀਟਿੰਗ ਕਰਦੇ ਹੋਏ ਕਿਸਾਨ ਆਗੂ। -ਫੋਟੋ: ਪੰਨੀਵਾਲੀਆ

ਕਾਲਾਂਵਾਲੀ:

Advertisement

ਪੱਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਸਮਿਤੀ ਹਰਿਆਣਾ ਦੇ ਇੱਕ ਵਫ਼ਦ ਨੇ ਜ਼ਿਲ੍ਹਾ ਕਨਵੀਨਰ ਕੁਲਦੀਪ ਸਿੰਘ ਸੁਖਚੈਨ ਦੀ ਪ੍ਰਧਾਨਗੀ ਹੇਠ ਕਾਲਾਂਵਾਲੀ ਦੇ ਐੱਸਡੀਐੱਮ ਸੁਰੇਸ਼ ਰਵੀਸ਼ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਐੱਸਡੀਐੱਮ ਨੂੰ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ। ਇਸ ਦੇ ਨਾਲ ਹੀ ਡੀਏਪੀ ਖਾਦ ਦੀ ਹੋ ਰਹੀ ਕਾਲਾਬਾਜ਼ਾਰੀ ਨੂੰ ਰੋਕਣ ਦੀ ਮੰਗ ਵੀ ਕੀਤੀ। ਇਸ ਮੰਗ ’ਤੇ ਐੱਸਡੀਐੱਮ ਨੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ’ਤੇ ਕੁਲਦੀਪ ਸਿੰਘ ਨੇ ਕਿਹਾ ਕਿ ਜੇਕਰ ਬੁੱਧਵਾਰ ਤੱਕ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹਨਾਂ ਦੀ ਜਥੇਬੰਦੀ ਵੱਲੋਂ ਇਸ ਦੇ ਖਿਲਾਫ਼ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਗੁੱਗੂ ਸਿੰਘ ਅਸੀਰ, ਅਮਰੀਕ ਸਿੰਘ ਮਾਖਾ, ਗੁਰਵਿੰਦਰ ਸਿੰਘ ਸੁਖਚੈਨ, ਜਸਵੰਤ ਸਿੰਘ ਔਲਖ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement