ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਸਲਾਂ ਦੇ ਮੁਆਵਜ਼ੇ ਲਈ ‘ਆਪ’ ਕਿਸਾਨ ਵਿੰਗ ਵੱਲੋਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ

07:29 AM Mar 06, 2024 IST
ਡੀਸੀ ਨੂੰ ਮੰਗ ਪੱਤਰ ਦੇਣ ਜਾਂਦਾ ਹੋਇਆ ‘ਆਪ’ ਦੇ ਕਿਸਾਨ ਵਿੰਗ ਦਾ ਵਫਦ।

ਪੱਤਰ ਪ੍ਰੇਰਕ
ਬਠਿੰਡਾ, 5 ਮਾਰਚ
ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਕੋਟ ਫੱਤਾ ਦੀ ਅਗਵਾਈ ਵਿੱਚ ਵਫਦ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦੇ ਕੇ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਪਾਰਟੀ ਦੇ ਕਿਸਾਨ ਵਿੰਗ ਦੇ ਕਈ ਮੈਂਬਰ ਵੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਕਿ ਗੜੇਮਾਰੀ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਡਿਪਟੀ ਕਮਿਸ਼ਨਰ ਵੱਲੋਂ ਐਸਡੀਐਮ ਅਤੇ ਤਹਿਸੀਲਦਾਰ ਤੇ ਪਟਵਾਰੀ ਨੂੰ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ ਜਿਸ ਕਰਕੇ ਉਮੀਦ ਹੈ ਕਿਸਾਨਾਂ ਨੂੰ ਇਸ ਔਖੀ ਘੜੀ ਵਿੱਚ ‘ਆਪ’ ਸਰਕਾਰ ਤੁਰੰਤ ਵੱਡੀ ਰਾਹਤ ਦੇਵੇਗੀ। ਕੋਟਫੱਤਾ ਨੇ ਕਿਹਾ ਕਿ ਕਿਸਾਨ ਵਿੰਗ ਦਾ ਮੁੱਖ ਮਕਸਦ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣਾ ਹੈ ਜਿਸ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਹਰਦੀਪ ਸਿੰਘ ਔਲਖ ਜ਼ਿਲ੍ਹਾ ਜਨਰਲ ਸਕੱਤਰ ਤੇ ਹੋਰ ਆਗੂ ਮੌਜੂਦ ਸਨ।

Advertisement

ਪਿਛਲੇ ਸਾਲ ਦੀ ਗੜੇਮਾਰੀ ਦਾ ਮੁਆਵਜ਼ਾ ਦੇਣ ਦੀ ਮੰਗ

ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਪਿਛਲੇ ਸਾਲ ਨਿਹਾਲ ਸਿੰਘ ਵਾਲਾ ਦੇ ਦੀਨਾ, ਖਾਈ, ਪੱਤੋਂ ਆਦਿ ਪਿੰਡਾਂ ਵਿੱਚ ਭਾਰੀ ਗੜੇਮਾਰ ਹੋਈ ਸੀ। ਇਨ੍ਹਾਂ ਪਿੰਡਾਂ ਵਿੱਚ ਆ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆ ਕੇ ਮੁਆਵਜ਼ੇ ਦਾ ਐਲਾਨ ਕੀਤਾ ਸੀ ਪਰ ਹਾਲੇ ਤੱਕ ਵਾਅਦੇ ਵਫ਼ਾ ਨਹੀਂ ਹੋਏ। ਇਸ ਵਾਰ ਫਿਰ ਇਨ੍ਹਾਂ ਅਤੇ ਲਾਗਲੇ ਪਿੰਡਾਂ ਵਿਚ ਹੋਈ ਗੜੇਮਾਰੀ ਨੇ ਕਿਸਾਨਾਂ ਨੂੰ ਨਿਰਾਸ਼ ਕਰ ਦਿੱਤਾ ਹੈ। ਪਿਛਲੇ ਸਾਲ ਇਨ੍ਹਾਂ ਪਿੰਡਾਂ ਵਿਚ ਨੁਕਸਾਨ ਦਾ ਜ਼ਾਇਜਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਖਾਈ ਆਏ ਸਨ। ਉਸ ਸਮੇਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੀਤ ਪ੍ਰਧਾਨ ਮੁਖਤਿਆਰ ਸਿੰਘ ਦੀਨਾ ਨੇ ਮੁੱਖ ਮੰਤਰੀ ਨੂੰ ਫ਼ਸਲੀ ਨੁਕਸਾਨ ਦੀ ਜਾਣਕਾਰੀ ਦਿੱਤੀ ਸੀ।ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੀਤ ਪ੍ਰਧਾਨ ਮੁਖਤਿਆਰ ਸਿੰਘ ਦੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਭਰੋਸਾ ਵੀ ਦਿਵਾਇਆ ਸੀ ਕਿ ਪਿਛਲੀਆਂ ਸਰਕਾਰਾਂ ਵਾਂਗ ਘੱਟ ਮੁਆਵਜ਼ਾ ਦੇ ਕੇ ਕਿਸਾਨਾਂ ਦਾ ਮਜ਼ਾਕ ਨਹੀਂ ਉਡਾਵਾਂਗੇ ਤੇ ਇਹ ਮੁਆਵਜ਼ਾ ਇੱਕ ਹਫ਼ਤੇ ਵਿੱਚ ਕਿਸਾਨ ਦੇ ਖ਼ਾਤਿਆਂ ਵਿੱਚ ਪਾਇਆ ਜਾਵੇਗਾ। ਇਸ ਵਾਰ ਮੁੜ ਦੀਨਾ, ਮਾਣੂੰਕੇ, ਖੋਟੇ, ਜਵਾਹਰ ਸਿੰਘ ਵਾਲਾ,ਪੱਤੋ ਹੀਰਾ ਸਿੰਘ, ਦੀਦਾਰੇ ਵਾਲਾ ਰੌਂਤਾ, ਖਾਈ ਆਦਿ ਪਿੰਡਾਂ ਦੇ ਕਿਸਾਨ ਕੁਦਰਤੀ ਮਾਰ ਦਾ ਸ਼ਿਕਾਰ ਹੋਏ ਹਨ।

Advertisement
Advertisement