ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਂਗਣਵਾੜੀ ਵਰਕਰਾਂ ਵੱਲੋਂ ਜ਼ਿਲ੍ਹਾ ਅਧਿਕਾਰੀ ਨੂੰ ਮੰਗ ਪੱਤਰ

08:15 AM May 09, 2024 IST
ਅਧਿਕਾਰੀ ਨੂੰ ਮੰਗ ਪੱਤਰ ਸੌਂਪਦੀਆਂ ਹੋਈਆਂ ਆਂਗਣਵਾੜੀ ਮੁਲਾਜ਼ਮਾਂ। -ਫੋਟੋ: ਵਰਮਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 8 ਮਈ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਸੂਬਾਈ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਅਤੇ ਬਲਾਕ ਰੂਲਰ ਮਾਂਗਟ, ਰਾਏਕੋਟ, ਪੱਖੋਵਾਲ, ਦੋਰਾਹਾ ਪ੍ਰਧਾਨਾਂ ਦੇ ਵਫਦ ਨੇ ਡੀਪੀਓ ਨਾਲ ਮੀਟਿੰਗ ਕੀਤੀ ਅਤੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਦਿੱਤਾ। ਮੰਗ ਪੱਤਰ ਵਿੱਚ ਆਂਗਣਵਾੜੀ ਕੇਂਦਰਾਂ ’ਚ ਬੱਚੇ ਵਾਪਸ ਭੇਜਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਮਾਰਟ ਫੋਨਾਂ ਪ੍ਰਬੰਧ ਨਹੀਂ ਹੁੰਦਾ, ਉਦੋਂ ਤੱਕ ਪੌਸ਼ਣ ਟਰੈਕ ਦੇ ਆਨਲਾਈਨ ਕੰਮ ਦਾ ਬਾਈਕਾਟ ਕੀਤਾ ਜਾਵੇਗਾ। ਡਾਇਰੈਕਟਰ ਦਫਤਰ ਵੱਲੋਂ ਨਿੱਜੀ ਫੋਨਾਂ ਲਈ 1000 ਰੁਪਏ ਦਾ ਰੀਚਾਰਜ ਭੱਤਾ ਦਿੱਤਾ ਗਿਆ ਸੀ ਪਰ ਹੁਣ ਸਰਕਾਰ ਵੱਲੋਂ ਉਹ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੁਰਜੀਤ ਕੌਰ, ਆਸ਼ਾ ਰਾਣੀ, ਵਰਿੰਦਾ, ਰਜਨੀ ਬਾਲਾ, ਅੰਜੂ ਮਹਿਤਾ, ਇੰਦਰਜੀਤ ਕੌਰ, ਰਣਜੀਤ ਅਤੇ ਸੁਨੀਤਾ ਰਾਣੀ ਆਦਿ ਆਗੂ ਹਾਜ਼ਰ ਸਨ।

Advertisement

Advertisement
Advertisement