ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਸ਼ਾ ਵਰਕਰਾਂ ਵੱਲੋਂ ਸਿਹਤ ਮੰਤਰੀ ਦੇ ਨਾਂ ਸਿਵਲ ਸਰਜਨ ਨੂੰ ਮੰਗ ਪੱਤਰ

06:45 AM Jun 19, 2024 IST
ਸੰਗਰੂਰ ’ਚ ਆਸ਼ਾ ਵਰਕਰਾਂ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਦੀਆਂ ਹੋਈਆਂ। ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਜੂਨ
ਆਸ਼ਾ ਵਰਕਰਜ਼ ਫੈਸਿਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਵੱਲੋਂ ਕਨਵੀਨਰ ਰਾਣੋ ਖੇੜੀ ਗਿੱਲਾਂ ਦੀ ਅਗਵਾਈ ਵਿੱਚ ਸਿਵਲ ਸਰਜਨ ਨੂੰ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਆਸ਼ਾ ਵਰਕਰਾਂ ਵੱਲੋਂ ਸਿਹਤ ਵਿਭਾਗ ਵਿੱਚ ਕੰਮ ਕਰਨ ਦੀ ਉਮਰ ਹੱਦ 58 ਸਾਲ ਕਰਨ ਦੀ ਪਾਲਿਸੀ ਲਾਗੂ ਕਰਨ ਦੀ ਨਿਖੇਧੀ ਕੀਤੀ ਗਈ। ਆਸ਼ਾ ਵਰਕਰਾਂ ਕਿਰਨਾ ਧੂਰੀ, ਪੂਜਾ ਧੂਰੀ, ਗੁਰਮੀਤ ਕੌਰ ਸ਼ੇਰਪੁਰ, ਹਰਜੀਤ ਮਾਝੀ, ਪੁਸ਼ਪਾ ਮਾਝੀ, ਜਸਮੇਲ ਕੌਰ ਮਾਝਾ, ਪਰਮਜੀਤ ਕੌਰ ਖੇੜੀ ਚੰਦਵਾ ਤੇ ਰਾਣੀ ਸਾਹਪੁਰ ਨੇ ਕਿਹਾ ਕਿ ਚੋਣ ਜ਼ਾਬਤਾ ਖਤਮ ਹੋਣ ਤੋਂ ਮਗਰੋਂ ਸਾਂਝੇ ਫਰੰਟ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਨਾਮ ਮੰਗ ਪੱਤਰ ਸੌਂਪਿਆ ਜਿਸ ਵਿੱਚ ਮੰਗ ਕੀਤੀ ਕਿ ਕੰਮ ਕਰਨ ਦੀ ਉਮਰ ਹੱਦ 58 ਸਾਲ ਤੋ 65 ਸਾਲ ਕੀਤੀ ਜਾਵੇ , ਸੇਵਾ ਮੁਕਤੀ ਸਮੇਂ ਵਰਕਰਾਂ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਵੇ ਅਤੇ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਪੈਨਸ਼ਨ ਸਕੀਮ ਲਾਗੂ ਕੀਤਾ ਜਾਵੇ।

Advertisement

Advertisement
Advertisement