ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਕੇਯੂ ਕਾਦੀਆਂ ਵੱਲੋਂ ਪੰਚਾਇਤ ਅਧਿਕਾਰੀਆਂ ਨੂੰ ਮੰਗ ਪੱਤਰ

10:40 AM Sep 02, 2024 IST

ਪੱਤਰ ਪ੍ਰੇਰਕ
ਸ਼ਹਿਣਾ, 1 ਸਤੰਬਰ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਹੇਠ ਇੱਕ ਮੰਗ ਪੱਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਸ਼ਹਿਣਾ ਵਿੱਚ ਪੰਚਾਇਤ ਅਫ਼ਸਰ ਅਵਤਾਰ ਸਿੰਘ ਅਤੇ ਏ.ਪੀ.ਓ. (ਮਨਰੇਗਾ) ਹਰਦੇਵ ਸਿੰਘ ਨੂੰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਕਸਬੇ ਦੇ ਨਿਕਾਸੀ ਨਾਲਿਆਂ ਦੀ ਸਫ਼ਾਈ ਕਰਵਾਈ ਜਾਵੇ। ਇਸ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਮਨਰੇਗਾ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇ, ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਮਨਰੇਗਾ ਸਹੂਲਤ ਦਿੱਤੀ ਜਾਵੇ ਤੇ ਸ਼ਹਿਣਾ ਦੇ ਸਟੇਡੀਅਮ ’ਚ ਕਬੱਡੀ ਦੀ ਸਿਖਲਾਈ ਲੈ ਰਹੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਕਸਬੇ ਸ਼ਹਿਣਾ ’ਚ ਥਾਂ-ਥਾਂ ਪੁਲੀਆਂ ਟੁੱਟੀਆਂ ਪਈਆਂ ਹਨ ਜਿਨ੍ਹਾਂ ਨੂੰ ਨਵੇਂ ਸਿਰਿਓਂ ਬਣਾਇਆ ਜਾਵੇ। ਪੰਚਾਇਤ ਅਧਿਕਾਰੀ ਨੇ ਮੰਗ ਪੱਤਰ ਲੈਂਦਿਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਸਤਨਾਮ ਸਿੰਘ ਸੱਤੀ, ਗੁਰਜੰਟ ਸਿੰਘ, ਕੁਲਵੰਤ ਸਿੰਘ ਚੂੰਘਾ, ਬੂਟਾ ਸਿੰਘ ਮੱਲੀਆਂ, ਜਸਪਾਲ ਸਿੰਘ ਝੱਜ, ਗੁਰਵਿੰਦਰ ਸਿੰਘ ਸਰ੍ਹਾਂ, ਬੇਅੰਤ ਸਿੰਘ ਪ੍ਰਧਾਨ, ਨੇਕ ਸਿੰਘ ਚੂੰਘਾ ਤੇ ਦਰਸ਼ਨ ਸਿੰਘ ਸਿੱਧੂ ਆਦਿ ਹਾਜ਼ਰ ਸਨ।

Advertisement

Advertisement