ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਟੂ ਵੱਲੋਂ ਐੱਸਡੀਐੱਮ ਨੂੰ ਮੰਗ ਪੱਤਰ

09:08 AM Jun 30, 2024 IST
ਐੱਸਡੀਐੱਮ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਆਗੂ।-ਫੋਟੋ: ਬੱਲੀ

ਖੇਤਰੀ ਪ੍ਰਤੀਨਿਧ
ਬਰਨਾਲਾ, 29 ਜੂਨ
ਮਜ਼ਦੂਰ ਜਥੇਬੰਦੀ ਸੀਟੂ ਨੇ ਸੂਬੇ ਅੰਦਰ ਨਵੇਂ ਕੇਂਦਰੀ 4 ਕਿਰਤ ਕੋਡ ਅਤੇ ਤਿੰਨ ਫੌਜਦਾਰੀ ਕਾਨੂੰਨ ਲਾਗੂ ਨਾ ਕੀਤੇ ਜਾਣ ਦੀ ਮੰਗ ਲਈ ਪ੍ਰਦਰਸ਼ਨ ਉਪਰੰਤ ਐੱਸਡੀਐੱਮ ਵਰਿੰਦਰ ਸਿੰਘ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਭੇਜਿਆ। ਇਸ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਪਹਿਲੀ ਜੁਲਾਈ ਤੋਂ ਜਿਹੜੇ ਤਿੰਨ ਫੌਜਦਾਰੀ ਕਾਨੂੰਨ- ਭਾਰਤੀਆ ਨਿਆਂ ਸੰਹਿਤਾ, ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ ਤੇ ਭਾਰਤੀਆਂ ਸਾਕਸ਼ਿਆ ਅਧਿਨਿਯਮ ਲਾਗੂ ਕਰਨ ਲਈ ਕੇਂਦਰੀ ਮੋਦੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਉਹ ਪੰਜਾਬ ਵਿੱਚ ਲਾਗੂ ਨਾ ਕੀਤੇ ਜਾਣ। ਸੂਬਾ ਅਸੈਂਬਲੀ ਵਿੱਚ ਮਤਾ ਪਾਸ ਇਨ੍ਹਾਂ ਵਿਰੁੱਧ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ। ਸੀਟੂ ਦੇ ਸਟੇਟ ਕਮੇਟੀ ਮੈਂਬਰ ਮਾਨ ਸਿੰਘ ਗੁਰਮ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੇ ਖੋਖਲੇ ਵਾਅਦਿਆਂ ਨੂੰ ਸੱਥਾਂ ਵਿੱਚ ਨੰਗਾ ਕੀਤਾ ਜਾਵੇਗਾ ਤੇ ਸਰਕਾਰਾਂ ਦੇ ਪੁਤਲੇ ਵੀ ਸਾੜੇ ਜਾਣਗੇ। ਇਸ ਮੌਕੇ ਸ਼ੀਲਾ ਫਰਵਾਹੀ, ਸੁਦਾਗਰ ਸਿੰਘ ਉੱਪਲੀ, ਮੱਘਰ ਉੱਪਲੀ, ਲਛਮਣ, ਗੁਰਤੇਜ ਕੱਟੂ, ਲਾਭ ਸਿੰਘ ਬਿੱਲੂ ਤੇ ਕਰਨੈਲ ਚੀਮਾ ਹਾਜ਼ਰ ਸਨ।

Advertisement

Advertisement
Advertisement