ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਵਿਧਾਇਕ ਪੰਡੋਰੀ ਨੂੰ ਮੰਗ ਪੱਤਰ

09:47 AM Oct 06, 2024 IST
ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਆਗੂ।

ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 5 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਚਿਤਾਵਨੀ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਭਰ ਦੀਆਂ ਸੁਸਾਇਟੀਆਂ ਅੰਦਰ ਡੀਏਪੀ ਦੀ ਘਾਟ ਨੂੰ ਪੂਰਾ ਕਰਨ, ਝੋਨੇ ਦੀ ਖ਼ਰੀਦ ਤੁਰੰਤ ਚਾਲੂ ਕਰਨ ਅਤੇ ਪਰਾਲੀ ਦਾ ਢੁਕਵਾਂ ਪ੍ਰਬੰਧ ਕਰਨ ਦੇ ਮਸਲੇ ਅਹਿਮ ਹਨ। ਜਿਨ੍ਹਾਂ ਸਬੰਧੀ ਉਨ੍ਹਾਂ ਦੀ ਜਥੇਬੰਦੀ ਵਲੋਂ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗਾਂ ਦੇ ਹੱਲ ਲਈ ਪੱਤਰ ਸੌਂਪੇ ਹਨ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਜਥੇਬੰਦੀ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਵਿਧਾਇਕ ਨੇ ਕਿਸਾਨ ਦੀਆਂ ਮੰਗਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਨਗਿੰਦਰ ਬਬਲਾ ਰਾਏਸਰ ਤੇ ਸਾਧੂ ਸਿੰਘ ਛੀਨੀਵਾਲ ਆਦਿ ਹਾਜ਼ਰ ਸਨ।

Advertisement

Advertisement