ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਜ਼ਾਦੀ ਘੁਲਾਟੀਆਂ ਵੱਲੋਂ ਏਡੀਸੀ ਨੂੰ ਮੰਗ ਪੱਤਰ

07:10 AM Aug 08, 2024 IST
ਏਡੀਸੀ ਨੂੰ ਮੰਗ ਪੱਤਰ ਦਿੰਦੇ ਹੋਏ ਸੁਤੰਤਰਤਾ ਸੰਗਰਾਮੀ ਐਸੋਸੀਏਸ਼ਨ ਦੇ ਆਗੂ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 7 ਅਗਸਤ
ਦੇਸ਼ ਦੀ ਆਜ਼ਾਦੀ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਵਿਸ਼ੇਸ਼ ਇਕੱਤਰਤਾ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਜਥੇਬੰਦੀ ਦੇ ਸੱਦੇ ’ਤੇ ਸੂਬਾ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਹਾਜ਼ਰੀ ਲਵਾਈ। ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ ਦੀ ਅਗਵਾਈ ਹੇਠ ਪ੍ਰਸ਼ਾਸਨ ਏਡੀਸੀ (ਜ) ਕੰਚਨ ਨੂੰ ਮਿਲਣ ਗਏ ਵਫ਼ਦ ਵੱਲੋਂ ਪਰਿਵਾਰਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਜਥੇਬੰਦੀ ਵੱਲੋਂ ਅਮਰਪ੍ਰੀਤ ਸਿੰਘ ਬੌਬੀ ਨੇ ਪ੍ਰਸ਼ਾਸਨ ਨੂੰ 15 ਅਗਸਤ ਦੇ ਸਰਕਾਰੀ ਸਮਾਗਮਾਂ ਦੇ ਬਾਈਕਾਟ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ 12 ਅਗਸਤ ਤੱਕ ਜ਼ਿਲ੍ਹਾ ਪਟਿਆਲਾ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਾ ਕੀਤਾ ਤਾਂ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ 15 ਅਗਸਤ ਨੂੰ ਧਰਨਾ ਲਗਾ ਕੇ ਬਾਈਕਾਟ ਕੀਤਾ ਜਾਵੇਗਾ।

Advertisement

Advertisement