ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਏਡੀਸੀ ਨੂੰ ਮੰਗ ਪੱਤਰ

07:46 AM Apr 24, 2024 IST
ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਯੂਨੀਅਨ ਆਗੂ। -ਫੋਟੋ: ਰਵੀ

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 23 ਅਪਰੈਲ
ਲੋਕ ਸਭਾ ਚੋਣਾਂ ਵਿੱਚ ਜਾਇਜ਼ ਕੇਸਾਂ ਵਿੱਚ ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਅਤੇ ਚੋਣਾਂ ਨਾਲ ਸਬੰਧਤ ਮੰਗਾਂ ਦੇ ਹੱਲ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਦੇ ਵਫਦ ਨੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਮੱਲੀਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਤੇਜਿੰਦਰ ਸਿੰਘ ਤੇਜੀ ਦੀ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੂੰ ਮੁੱਖ ਚੋਣ ਕਮਿਸਨਰ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ। ਯੂਨੀਅਨ ਨੇ ਮਹਿਲਾ ਅਧਿਆਪਕਾਂ/ ਮੁਲਾਜ਼ਮਾਂ ਦੀਆਂ ਚੋਣ ਡਿਊਟੀਆਂ ਉਨ੍ਹਾਂ ਦੀ ਸੁਵਿਧਾ ਨੂੰ ਮੁੱਖ ਰੱਖ ਕੇ ਨੇੜਲੇ ਬੂਥਾਂ ਤੇ ਲਗਾਈਆਂ ਜਾਣ, ਵਿਧਵਾ/ਤਲਾਕਸ਼ੁਦਾ ਅਧਿਆਪਕਾਵਾਂ, 2 ਸਾਲ ਦੇ ਛੋਟੇ ਬੱਚੇ ਵਾਲੀਆਂ ਅਧਿਆਪਕਾਵਾਂ,ਗਰਭਵਤੀ ਅਧਿਆਪਕਾਵਾਂ, ਹੈਂਡੀਕੈਪ/ ਕਰੋਨੀਕਲ ਬਿਮਾਰੀ ਤੋਂ ਪੀੜਤ ਮੁਲਾਜ਼ਮਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਦੀ ਮੰਗ ਕੀਤੀ। ਕਪਲ ਕੇਸ ਵਿੱਚ ਪਤਨੀ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਲਈ ਕਿਹਾ। ਇਸ ਮੌਕੇ ਕਰਮਜੀਤ ਸਿੰਘ ਭੋਤਨਾ, ਅਮਰੀਕ ਸਿੰਘ ਭੱਦਲਵੱਡ, ਰਮਨਦੀਪ ਸਿੰਘ ਹਾਜ਼ਰ ਸਨ।

Advertisement

Advertisement
Advertisement