ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਤਰਕਾਰਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

06:06 AM Jul 10, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 9 ਜੁਲਾਈ
ਹਰਿਆਣਾ ਯੂਨੀਅਨ ਆਫ਼ ਜਰਨਲਿਸਟ ਯਮੁਨਾਨਗਰ ਦਾ ਵਫ਼ਦ ਯੂਨੀਅਨ ਪ੍ਰਧਾਨ ਰਾਕੇਸ਼ ਭਾਰਤੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ ਨੂੰ ਮਿਲਿਆ। ਯੂਨੀਅਨ ਵੱਲੋਂ ਮੰਗ ਪੱਤਰ ਵਿੱਚ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਪੱਤਰਕਾਰਾਂ ਦੀ ਪੈਨਸ਼ਨ ਨਿਯਮਾਂ ਨੂੰ ਸਰਲ ਬਣਾਇਆ ਜਾਵੇ, ਪੇਂਡੂ ਅਤੇ ਛੋਟੇ ਅਖ਼ਬਾਰਾਂ ਦੇ ਪੱਤਰਕਾਰਾਂ ਨੂੰ ਵੀ ਮਾਨਤਾ ਦਿੱਤੀ ਜਾਵੇ ਅਤੇ ਬੀਮੇ ਦੀ ਰਕਮ ਵਧਾ ਕੇ 20 ਕਰੋੜ ਰੁਪਏ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਦੋ ਸੌ ਗਜ਼ ਦੇ ਪਲਾਟ ਵੀ ਦਿੱਤੇ ਜਾਣ। ਡੀਸੀ ਨੂੰ ਦਿੱਤੇ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਪੱਤਰਕਾਰਾਂ ਨੂੰ ਦਿੱਤੀ ਜਾਂਦੀ ਪੈਨਸ਼ਨ ਦੀ ਰਾਸ਼ੀ ਵਧਾ ਕੇ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਅਤੇ ਪੈਨਸ਼ਨ ਨਿਯਮਾਂ ਨੂੰ ਸਰਲ ਬਣਾਇਆ ਜਾਵੇ, ਉਮਰ ਸੀਮਾ 60 ਤੋਂ ਘਟਾ ਕੇ 50 ਸਾਲ ਕੀਤੀ ਜਾਵੇ, ਇਸ ਤੋਂ ਇਲਾਵਾ ਜੇ ਕਿਸੇ ਪੈਨਸ਼ਨ ਪ੍ਰਾਪਤ ਪੱਤਰਕਾਰ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਪਤਨੀ ਨੂੰ ਇਹ ਪੈਨਸ਼ਨ ਦਿੱਤੀ ਜਾਵੇ। ਇਸ ਦੌਰਾਨ ਚੰਡੀਗੜ੍ਹ ਦੀ ਤਰਜ਼ ’ਤੇ ਹਰਿਆਣਾ ਦੇ ਹਰ ਜ਼ਿਲ੍ਹੇ ਵਿੱਚ ਇੱਕ ਪੱਤਰਕਾਰ ਕਲੋਨੀ ਬਣਾਉਣ ਅਤੇ ਪੱਤਰਕਾਰਾਂ ਨੂੰ ਦੋ ਸੌ ਗਜ਼ ਦੇ ਪਲਾਟ ਦਿੱਤੇ ਜਾਣ ਅਤੇ ਮਾਨਤਾ ਦੇਣ ਦੇ ਨਿਯਮਾਂ ਨੂੰ ਵੀ ਸਰਲ ਬਣਾਉਣ ਲਈ ਕਿਹਾ ਗਿਆ। ਹਰਿਆਣਾ ਪੱਤਰਕਾਰ ਸੰਘ ਦੇ ਪ੍ਰਧਾਨ ਰਾਕੇਸ਼ ਭਾਰਤੀ ਨੇ ਪੱਤਰਕਾਰਾਂ ਲਈ ਟੌਲ ਮੁਫ਼ਤ ਕੀਤੇ ਜਾਣ ਦੀ ਵੀ ਮੰਗ ਕੀਤੀ। ਇਸ ਮੌਕੇ ਅਰਵਿੰਦ ਸ਼ਰਮਾ, ਹਰੀਸ਼ ਕੋਹਲੀ, ਮੋਹਿਤ ਵਿਜ, ਪ੍ਰਭਜੋਤ ਸਿੰਘ ਲੱਕੀ, ਸੰਜੀਵ ਚੌਹਾਨ, ਪਰਵੇਜ਼ ਖਾਨ, ਰਾਜਕੁਮਾਰ ਸ਼ਰਮਾ, ਵਿਜੇ ਸ਼ਰਮਾ ਵਿੱਕੀ ਹਾਜ਼ਰ ਸਨ।

Advertisement

Advertisement