ਕਿਸਾਨ ਯੂਨੀਅਨ ਵੱਲੋਂ ਡੀਸੀ ਨੂੰ ਮੰਗ ਪੱਤਰ
06:52 AM Aug 11, 2023 IST
ਤਰਨ ਤਾਰਨ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰਾ) ਦੀ ਤਰਨ ਤਾਰਨ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਬਲਕਾਰ ਸਿੰਘ ਦਿਓਲ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੂੰ ਮੰਗ ਪੱਤਰ ਦਿੱਤਾ| ਮੰਗ ਪੱਤਰ ਵਿੱਚ ਜਥੇਬੰਦੀ ਨੇ ਹੜ੍ਹ ਪੀੜਤ ਕਿਸਾਨਾਂ ਅਤੇ ਹੋਰਨਾਂ ਨੂੰ ਯੋਗ ਮੁਆਵਜ਼ਾ ਤੁਰੰਤ ਦੇਣ, ਆਏ ਸਾਲ ਨੁਕਸਾਨ ਉਠਾਉਣ ਦੀ ਰੋਕਥਾਮ ਕਰਨ ਲਈ ਹੜ੍ਹਾਂ ਤੋਂ ਬਚਾਅ ਲਈ ਪੱਕੇ ਬੰਦੋਬਸਤ ਕੀਤੇ ਜਾਣ, ਕਣਕ ਦੀ ਫਸਲ ਦਾ ਖਰਾਬਾ ਬਿਨਾਂ ਦੇਰੀ ਦੇ ਜਾਰੀ ਕੀਤੇ ਜਾਣ ਆਦਿ ਦੀ ਪੂਰਤੀ ਦੀ ਮੰਗ ਕੀਤੀ| ਅਧਿਕਾਰੀ ਨੂੰ ਮੰਗ ਪੱਤਰ ਦੇਣ ਮੌਕੇ ਜਥੇਬੰਦੀ ਦੇ ਆਗੂ ਹੀਰਾ ਸਿੰਘ, ਜਰਨੈਲ ਸਿੰਘ ਆਦਿ ਨੇ ਵੀ ਸ਼ਮੂਲੀਅਤ ਕੀਤੀ|
Advertisement
Advertisement