ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਵਿਧਾਇਕ ਅਰੋੜਾ ਨੂੰ ਮੰਗ ਪੱਤਰ

10:48 AM Aug 11, 2024 IST
ਵਿਧਾਇਕ ਰਮਨ ਅਰੋੜਾ ਨੂੰ ਮੰਗ ਪੱਤਰ ਦੇਣ ਜਾਂਦੇ ਹੋਏ ਮਿੱਡ-ਡੇਅ ਮੀਲ ਵਰਕਰ।

ਪੱਤਰ ਪ੍ਰੇਰਕ
ਜਲੰਧਰ, 10 ਅਗਸਤ
ਮਿੱਡ-ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੀ ਪ੍ਰਧਾਨ ਕੁਲਵਿੰਦਰ ਕੌਰ ਅਮਾਨਤਪੁਰ ਦੀ ਅਗਵਾਈ ਹੇਠ ਜਲੰਧਰ ਵਿੱਚ ਪੰਜਾਬ ਸਰਕਾਰ ਵੱਲੋਂ ਮਿੱਡ-ਡੇਅ ਮੀਲ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਵਿਰੋਧ ਵਿੱਚ ਜਲੰਧਰ ਸੈਂਟਰਲ ਦੇ ਹਲਕਾ ਵਿਧਾਇਕ ਰਮਨ ਅਰੋੜਾ ਦੇ ਦਫ਼ਤਰ ਵਿੱਚ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿੱਡ-ਡੇਅ ਮੀਲ ਵਰਕਰਾਂ ਨਾਲ ਕੀਤੇ ਵਾਅਦੇ ਤੋਂ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ।
ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮਿੱਡ-ਡੇਅ ਮੀਲ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ 1 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਸੂਬਾਈ ਰੈਲੀ ਕੀਤੀ ਜਾਵੇਗੀ। ਇਸ ਮੌਕੇ ਡੀ ਐੱਮ ਐੱਫ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਦੁਸਾਂਝ, ਜਨਰਲ ਸਕੱਤਰ ਕੁਲਵਿੰਦਰ ਸਿੰਘ ਜੋਸਨ, ਜਥੇਬੰਦੀ ਆਗੂ ਜਸਵਿੰਦਰ ਕੌਰ ਚੀਮਾ, ਰਜਨੀ ਕਰਤਾਰਪੁਰ, ਸੀਮਾ ਸਈਪੁਰ ਤੇ ਗੀਤਾ ਮੁਸਤਫ਼ਾਪੁਰ ਨੇ ਸੰਬੋਧਨ ਕੀਤਾ।

Advertisement

Advertisement