ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਰੇਗਾ ਮੁਲਾਜ਼ਮਾਂ ਵੱਲੋਂ ਡੀਸੀ ਨੂੰ ਮੰਗ ਪੱਤਰ

07:06 AM Jul 02, 2024 IST
ਡੀਸੀ ਨੂੰ ਮੰਗ ਪੱਤਰ ਦਿੰਦੇ ਹੋਏ ਮਨਰੇਗਾ ਮੁਲਾਜ਼ਮ। -ਫੋਟੋ: ਭੁੱਲਰ

ਦੋਦਾ:

Advertisement

ਕਰੀਬ 15 ਸਾਲਾਂ ਤੋਂ ਮਨਰੇਗਾ ਮੁਲਾਜ਼ਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਵੱਖ-ਵੱਖ ਕੱਚੀਆਂ ਅਸਾਮੀਆਂ ’ਤੇ ਨੌਕਰੀਆਂ ਕਰ ਰਹੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਮੁਕਤਸਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਜਦਕਿ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦਾ ਰੋਸ ਵੀ ਜ਼ਾਹਰ ਕੀਤਾ ਗਿਆ। ਆਗੂਆਂ ਨੇ ਚਿਤਾਵਨੀ ਭਰੇ ਲਹਿਜ਼ੇ ’ਚ ਕਿਹਾ ਕਿ ਜੇਕਰ ਰੁਕੀਆਂ ਤਨਖਾਹਾਂ ਜਲਦੀ ਨਾ ਮਿਲੀਆਂ ਅਤੇ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਨਾ ਦਿੱਤਾ ਗਿਆ ਤਾਂ ਉਹ ਮਜਬੂਰੀਵੱਸ ਜਲੰਧਰ ਪੱਛਮੀ ਵਿੱਚ 6 ਜੁਲਾਈ ਨੂੰ ਰੋਸ ਪ੍ਰਦਰਸ਼ਨ ਕਰਨਗੇ। ਇਹ ਜਾਣਕਾਰੀ ਅਵਤਾਰ ਸਿੰਘ ਦੋਦਾ ਸੀਨੀਅਰ ਮੀਤ ਪ੍ਰਧਾਨ ਵੱਲੋਂ ਦਿੱਤੀ ਗਈ। -ਪੱਤਰ ਪ੍ਰੇਰਕ

Advertisement
Advertisement