ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਏਯੂ ਐਂਪਲਾਈਜ਼ ਯੂਨੀਅਨ ਵੱਲੋਂ ਵੀਸੀ ਨੂੰ ਮੰਗ ਪੱਤਰ

07:59 AM Apr 24, 2024 IST
ਸਮਾਗਮ ਦੌਰਾਨ ਹਾਜ਼ਰ ਵੀਸੀ ਡਾ. ਸਤਿਬੀਰ ਗੋਸਲ ਅਤੇ ਹੋਰ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਅਪਰੈਲ
ਪੀਏਯੂ ਐਂਪਲਾਈਜ਼ ਯੂਨੀਅਨ ਦੀ 2024-26 ਦੀ ਲਈ ਚੁਣੀ ਗਈ ਐਗਜ਼ੈਕਟਿਵ ਕੌਂਸਲ ਵੱਲੋਂ ਅੱਜ ਪਾਲ ਆਡੀਟੋਰੀਅਮ ਵਿੱਚ ਉਦਘਾਟਨੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਜਦਕਿ ਰਜਿਸਟਰਾਰ ਰਿਸ਼ੀ ਪਾਲ ਸਿੰਘ ਅਤੇ ਡੀਨ ਖੇਤੀਬਾੜੀ ਕਾਲਜ ਡਾ. ਚਰਨਜੀਤ ਸਿੰਘ ਔਲਖ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਯੂਨੀਅਨ ਦੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਨਵੀਂ ਚੁਣੀ ਗਈ ਪ੍ਰਬੰਧਕੀ ਕੌਂਸਲ ਨਾਲ ਜਾਣ ਪਛਾਣ ਕਰਵਾਈ। ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਅਤੇ ਸਮੂਹ ਐਗਜ਼ੈਕਟਿਵ ਕੌਂਸਲ ਵੱਲੋਂ ਡਾ. ਗੋਸਲ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਵਾਲਾ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਨੇ ਡਾ. ਗੋਸਲ ਨੂੰ ਇਨ੍ਹਾਂ ਮੰਗਾਂ ਨੂੰ ਪੂਰੀਆਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਵਾਲੀਆ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਡਾ. ਗੋਸਲ ਨੇ ਵੀ ਨਵੀਂ ਚੁਣੀ ਐਗਜ਼ੈਕਟਿਵ ਕੌਂਸਲ ਨੂੰ ਵਧਾਈ ਦਿੱਤੀ ਅਤੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਲਾਲ ਬਹਾਦੁਰ ਯਾਦਵ, ਬਿੱਕਰ ਸਿੰਘ ਕਲਸੀ, ਨਵਨੀਤ ਸ਼ਰਮਾ, ਨਰਿੰਦਰ ਸਿੰਘ ਸੇਖੋਂ, ਕੇਸ਼ਵ ਸੈਣੀ, ਗੁਰਇਕਬਾਲ ਸਿੰਘ ਤੇ ਭੁਪਿੰਦਰ ਸਿੰਘ, ਸਤਵਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement