ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਰਾਜਪਾਲ ਦੇ ਨਾਂ ਮੰਗ ਪੱਤਰ
07:12 AM Sep 20, 2024 IST
Advertisement
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਮਹਿੰਗਾਈ, ਡੀਜ਼ਲ ਤੇ ਪੈਟਰੈਲ ਦੀਆਂ ਕੀਮਤਾ ਤੇ ਬਿਜਲੀ ਰੇਟਾਂ ਵਿੱਚ ਕੀਤੇ ਗਏ ਵਾਧੇ ਅਤੇ ਪੰਜਾਬ ਦੇ ਭਖਦੇ ਮਸਲਿਆਂ ਦੇ ਸਬੰਧ ਵਿੱਚ ਰਾਜਪਾਲ ਦੇ ਨਾਂ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ, ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਐੱਸਜੀਪੀਸੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਗੁਰਲਾਲ ਸਿੰਘ ਫਤਹਿਗੜ੍ਹ, ਬੀਬੀ ਪਰਮਜੀਤ ਕੌਰ ਵਿਰਕ ਆਦਿ ਮੌਜੂਦ ਸਨ। ਉਨ੍ਹਾਂ ਮੰਗ ਕੀਤੀ ਕਿ ਡੀਜ਼ਲ, ਪੈਟਰੋਲ ਅਤੇ ਬਿਜਲੀ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ।
Advertisement
Advertisement
Advertisement