ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਜਥੇਬੰਦੀ ਦੇ ਨੁਮਾਇੰਦਿਆਂ ਵੱਲੋਂ ਐਕਸੀਅਨ ਨੂੰ ਮੰਗ ਪੱਤਰ

07:59 AM Jul 23, 2024 IST
ਐਕਸੀਅਨ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ।- ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 22 ਜੁਲਾਈ
ਬਿਜਲੀ ਸਪਲਾਈ ਨਿਰਵਿਘਨ ਦੇਣ ਅਤੇ ਪਾਵਰਕੱਟ ਬੰਦ ਕਰਵਾਉਣ ਲਈ ਪਿੰਡ ਸਿਰਥਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਐਕਸੀਅਨ ਹਰਜਿੰਦਰਪਾਲ ਸਿੰਘ ਗਿੱਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਐੱਸਡੀਓ ਜਰਗ ਵੀ ਮੌਜੂਦ ਸਨ।
ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਮੁਤਾਬਕ ਝੋਨੇ ਦੇ ਸ਼ੀਜਨ ’ਚ ਮੋਟਰਾਂ ਵਾਲੀ ਬਿਜਲੀ ਸਪਲਾਈ ਪੂਰੀ ਨਹੀਂ ਦਿੱਤੀ ਜਾ ਰਹੀ ਸਗੋਂ ਚੱਲਦੀ ਸਪਲਾਈ ’ਚ ਪਾਵਰਕੱਟ ਲਾਏ ਜਾ ਰਹੇ ਹਨ, ਜਿਸ ਕਰਕੇ ਕਿਆਰੇ ਪਾਣੀ ਨਾਲ ਪੂਰੇ ਨਹੀਂ ਭਰਦੇ, ਜਿਸ ਕਾਰਨ ਕਿਸਾਨਾਂ ਦੀ ਪ੍ਰੇਸ਼ਾਨੀ ਹੋਰ ਵਧ ਜਾਂਦੀ ਹੈ। ਉਨ੍ਹਾਂ ਸਰਕਾਰ ਕੋਲੋਂ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇ ਤੇ ਪਾਵਰਕੱਟ ਲਾਉਣੇ ਬੰਦ ਕੀਤੇ ਜਾਣ। ਇਸ ਮੌਕੇ ਐਕਸੀਅਨ ਹਰਜਿੰਦਰਪਾਲ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ 6 ਘੰਟੇ ਬਿਜਲੀ ਸਪਲਾਈ ਯਕੀਨੀ ਦਿੱਤੀ ਜਾਵੇਗੀ ਤੇ ਬਾਕੀ ਦੋ ਘੰਟੇ ਟੁੱਟਵੀਂ ਮਿਲੇਗੀ ਪਰ ਕਿਸਾਨਾਂ ਦੀ ਮੰਗ ਵੀ ਉਪਰ ਤੱਕ ਭੇਜ ਦਿੱਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦੀ ਬਿਜਲੀ ਸਪਲਾਈ ਪੂਰੀ ਨਾ ਮਿਲੀ ਤਾਂ ਕਿਸਾਨ ਸੰਘਰਸ਼ ਦੇ ਰਾਹ ਪੈਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਬਿਜਲੀ ਅਧਿਕਾਰੀਆਂ ਦੀ ਹੋਵੇਗੀ। ਇਸ ਮੌਕੇ ਦਵਿੰਦਰ ਸਿੰਘ, ਧਰਮਿੰਦਰ ਸਿੰਘ, ਸਵਰਨ ਸਿੰਘ, ਨਿਰਭੈ ਸਿੰਘ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਕਾਕਾ ਤੇ ਹੋਰ ਕਿਸਾਨ ਵੀ ਹਾਜ਼ਰ ਸਨ।

Advertisement

Advertisement