ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਵੱਲੋਂ ਸਿੱਖਿਆ ਮੰਤਰਾਲੇ ਨੂੰ ਮੰਗ ਪੱਤਰ

07:53 AM Jul 13, 2024 IST
ਮੰਗ ਪੱਤਰ ਦੇਣ ਲਈ ਸਿੱਖਿਆ ਮੰਤਰਾਲੇ ਪੁੱਜੇ ਵਿਦਿਆਰਥੀ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਜੁਲਾਈ
ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਆਸਾ ਦੇ ਇਕ ਵਫ਼ਦ ਵੱਲੋਂ ਸਿੱਖਿਆ ਮੰਤਰਾਲੇ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਸੀਯੂਈਟੀ ਯੂਜੀ ਦੀ ਉੱਤਰ ਕੁੰਜੀ ਵਿੱਚ ਖਾਮੀਆਂ ਦਾ ਜ਼ਿਕਰ ਕੀਤਾ ਗਿਆ ਹੈ। ਵਿਦਿਆਰਥੀ ਆਗੂ ਆਭਿਆ ਗਿਆਨ ਨੇ ਕਿਹਾ ਸੀਯੂਈਟੀ ਯੂਜੀ ਦੀਆਂ ਉੱਤਰ ਕੁੰਜੀਆਂ ਵਿੱਚ ਜੋ ਖਾਮੀਆਂ ਪਾਈਆਂ ਗਈਆਂ ਹਨ ਉਹ ਨੈਸ਼ਨਲ ਟੈਸਟਿੰਗ ਏਜੰਸੀ ਦੀ ਸ਼ਾਖ ਉੱਪਰ ਇੱਕ ਵੱਡਾ ਕਾਲਾ ਧੱਬਾ ਹਨ। ਵਫ਼ਦ ਵੱਲੋਂ ਸਿੱਖਿਆ ਮੰਤਰਾਲੇ ਦੇ ਦਫਤਰ ਵਿੱਚ ਜਾ ਕੇ ਅਧਿਕਾਰੀਆਂ ਨੂੰ ਕੇਂਦਰੀ ਸਿੱਖਿਆ ਮੰਤਰੀ ਦੇ ਨਾਂ ਇਹ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਵਿੱਚ ਉੱਤਰ ਕੁੰਜੀ ਵਿੱਚ ਆਈਆਂ ਵੱਡੀਆਂ ਊਣਤਾਈਆਂ ਦੇ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ। ਐੱਨਟੀਏ ਨੇ ਅੰਗਰੇਜ਼ੀ ਦੇ ਪੇਪਰ ਵਿੱਚ 30 ਤੱਕ ਦੇ ਕਈ ਗਲਤ ਜਵਾਬਾਂ ਦੇ ਨਾਲ ਉੱਤਰ ਕੁੰਜੀ ਦਾ ਐਲਾਨ ਕੀਤਾ ਹੈ। ਇਸ ਦਾ ਸਿਖ਼ਰ ਦਾ ਸਿਤਮ ਇਹ ਹੈ ਕਿ ਵਿਦਿਆਰਥੀਆਂ ਤੋਂ ਹਰ ਜਵਾਬ ਦੀ ਮੁੜ ਜਾਂਚ ਲਈ 200 ਰੁਪਏ ਵਸੂਲੇ ਜਾ ਰਹੇ ਹਨ। ਵਿਦਿਆਰਥੀਆਂ ਨੇ ਕਿਹਾ ਕਿ ਪਿਛਲੇ ਮਹੀਨੇ ਵਿੱਚ ਇਹ ਪਹਿਲਾ ਮਾਮਲਾ ਨਹੀਂ ਹੈ, ਜਿੱਥੇ ਨੈਸ਼ਨਲ ਟੈਸਟਿੰਗ ਏਜੰਸੀ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਦੇਸ਼ ਭਰ ਦੇ ਵਿਦਿਆਰਥੀ ਭਾਈਚਾਰੇ ਨੇ ਐਨਟੀਏ ’ਤੇ ਸਪੱਸ਼ਟ ਤੌਰ ’ਤੇ ਆਪਣੀ ਰਾਏ ਦਿੱਤੀ ਹੈ ਅਤੇ ਵਫ਼ਦ ਨੇ ਐੱਨਟੀਏ ਨੂੰ ਖਤਮ ਕਰਨ ਦੀ ਮੰਗ ਨੂੰ ਦੁਹਰਾਇਆ ਹੈ। ਆਇਸਾ ਨੇ ਮੰਤਰਾਲੇ ਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਹੈ ਕਿ ਉਹ ਨੈਸ਼ਨਲ ਟੈਸਟਿੰਗ ਏਜੰਸੀ ਨੂੰ ਨਿਰਦੇਸ਼ ਦੇਣ ਅਤੇ ਸੀਯੂਈਟੀ ਯੂਜੀ ਉਤਰ ਕੁੰਜੀ ਦੀਆਂ ਤਰੁੱਟੀਆਂ ’ਤੇ ਤੁਰੰਤ ਕਾਰਵਾਈ ਕਰਨ ਅਤੇ ਅਜਿਹਾ ਨਾ ਕਰਨ ’ਤੇ ਵਿਦਿਆਰਥੀ ਸੜਕਾਂ ’ਤੇ ਉਤਰਨਗੇ।

Advertisement

Advertisement
Advertisement