ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਿਊਬਵੈੱਲ ਅਪਰੇਟਰ ਯੂਨੀਅਨ ਵੱਲੋਂ ਸੰਸਦ ਮੈਂਬਰ ਨੂੰ ਮੰਗ ਪੱਤਰ

10:10 AM Jul 18, 2024 IST
ਸੰਸਦ ਮੈਂਬਰ ਡਾ. ਰਾਜ ਕੁਮਾਰ ਨੂੰ ਮੰਗ ਪੱਤਰ ਦਿੰਦਾ ਹੋਇਆ ਵਫ਼ਦ। -ਫੋਟੋ: ਹਰਪ੍ਰੀਤ ਕੌਰ

ਹੁਸ਼ਿਆਰਪੁਰ:

Advertisement

ਨਗਰ ਨਿਗਮ ਦੀ ਟਿਊਬਵੈੱਲ ਅਪਰੇਟਰ ਯੂਨੀਅਨ ਵੱਲੋਂ ਮੁਲਾਜ਼ਮ ਆਗੂ ਕੁਲਵੰਤ ਸਿੰਘ ਸੈਣੀ ਤੇ ਯੂਨੀਅਨ ਪ੍ਰਧਾਨ ਦਲੀਪ ਕੁਮਾਰ ਦੀ ਅਗਵਾਈ ਹੇਠ ਸੰਸਦ ਮੈਂਬਰ ਡਾ. ਰਾਜ ਕੁਮਾਰ ਨਾਲ ਮੁਲਾਕਾਤ ਕੀਤੀ ਤੇ ਮੰਗ ਪੱਤਰ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਨਗਰ ਨਿਗਮ ਵਿਚ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਆਊਟਸੋਰਸ ਟਿਊਬਵੈੱਲ ਅਪਰੇਟਰਾਂ ਨੂੰ ਰੈਗੂਲਰ ਕੀਤਾ ਜਾਵੇ। ਡਾ. ਰਾਜ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਸਥਾਨਕ ਸਰਕਾਰ ਮੰਤਰੀ ਨਾਲ ਗੱਲਬਾਤ ਕਰਕੇ ਨਿਗਮ ਦੇ ਆਊਟਸੋਰਸ ਟਿਊਬਵੈੱਲ ਅਪਰੇਟਰ ਤੇ ਹੋਰ ਵੱਖ-ਵੱਖ ਸਾਖਾਵਾਂ ’ਚ ਸੇਵਾਵਾਂ ਨਿਭਾ ਰਹੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਵਾਉਣ ਦਾ ਉਪਰਾਲਾ ਕਰਨਗੇ। ਇਸ ਮੌਕੇ ਜਸਵੀਰ ਕੁਮਾਰ, ਸੁਖਦੇਵ ਸਿੰਘ, ਸੋਮਨਾਥ, ਚੰਦਰ ਸ਼ੇਖਰ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ

Advertisement
Advertisement
Advertisement