ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਗਰਾਹਾਂ ਜਥੇਬੰਦੀ ਵੱਲੋਂ ਸੰਸਦ ਮੈਂਬਰ ਔਜਲਾ ਨੂੰ ਮੰਗ ਪੱਤਰ

06:43 AM Jul 19, 2024 IST
ਬੀਕੇਯੂ ਏਕਤਾ ਉਗਰਾਹਾਂ ਦੇ ਕਾਰਕੁਨ ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਮੰਗ ਪੱਤਰ ਦਿੰਦੇ ਹੋਏ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ ,18 ਜੁਲਾਈ
ਕਿਸਾਨ ਜਥੇਬੰਦੀ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਅੱਜ ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਕਿਸਾਨ ਮੰਗਾਂ ਬਾਰੇ ਪੱਤਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਜਥੇਬੰਦੀ ਦੇ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਦਾ ਇਕੱਠ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ਵਿੱਚ ਸੰਸਦ ਮੈਂਬਰ ਕੋਲ ਪੁੱਜਾ ਅਤੇ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਦੇ ਆਗੂ ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਐੱਮਐੱਸਪੀ ਗਾਰੰਟੀ ਕਾਨੂੰਨ, ਕਰਜ਼ਾ ਮੁਆਫ਼ੀ, ਬਿਜਲੀ ਦੇ ਨਿੱਜੀਕਰਨ, ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ ਤੇ ਅਜੇ ਮਿਸ਼ਰਾ ਟੈਨੀ ਨੂੰ ਸਜ਼ਾ ਦਿਵਾਉਣ ਸਮੇਤ ਹੋਰ ਮੁੱਦੇ ਜਿਵੇਂ ਦੇ ਤਿਵੇਂ ਖੜੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਬਜਟ ਸੈਸ਼ਨ ’ਚ ਕਿਸਾਨ ਮੰਗਾਂ ਵੱਲ ਧਿਆਨ ਦੇਵੇ ਤੇ ਲਾਗੂ ਕਰੇ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਸਾਨਾਂ ਦੇ ਇਕੱਠ ’ਚ ਭਰੋਸਾ ਦਿੱਤਾ ਕਿ ਸੰਸਦ ’ਚ ਇਨ੍ਹਾਂ ਮਸਲਿਆਂ ਨੂੰ ਚੁੱਕਿਆ ਜਾਵੇਗਾ।

Advertisement

ਸੰਤ ਸੀਚੇਵਾਲ ਨੂੰ ਵੀ ਮੰਗ ਪੱਤਰ ਸੌਂਪਿਆ

ਜਲੰਧਰ (ਪੱਤਰ ਪ੍ਰੇਰਕ): ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮੰਗ ਪੱਤਰ ਦਿੱਤੇ ਗਏ। ਕਿਸਾਨ ਜਥੇਬੰਦੀਆਂ ਨੇ ਸੰਤ ਸੀਚੇਵਾਲ ਤੋਂ ਮੰਗ ਕੀਤੀ ਕਿ ਉਹ ਪਾਰਲੀਮੈਂਟ ਦੇ 22 ਜੁਲਾਈ ਨੂੰ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਕਿਸਾਨੀ ਮੰਗਾਂ ਨੂੰ ਸਦਨ ’ਚ ਰੱਖਣ।

Advertisement
Advertisement
Advertisement