ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਡੀਸੀ ਨੂੰ ਮੰਗ ਪੱਤਰ

07:04 AM Sep 10, 2024 IST
ਡੀਸੀ ਨੂੰ ਮੰਗ ਪੱਤਰ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 9 ਸਤੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਪੰਜਾਬ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਉੱਤੇ ਵੈਟ ਵਧਾਉਣ ਅਤੇ ਬਿਜਲੀ ਦਰਾਂ ਵਿੱਚ ਵਾਧਾ ਕਰਨ ਦੇ ਫ਼ੈਸਲੇ ਨੂੰ ਲੋਕ ਵਿਰੋਧੀ ਦੱਸਿਆ ਹੈ। ਸੀਨੀਅਰ ਆਗੂਆਂ ਨੇ ਅੱਜ ਐੱਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਹੇਠ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਲੋਕਾਂ ਉੱਤੇ ਭਾਰੀ ਬੋਝ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਲੋਕ ਵਿਰੋਧੀ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ। ਬੀਬੀ ਲਾਂਡਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਟੈਕਸਾਂ ਬਾਰੇ ਪਿਛਲੇ ਦਿਨੀਂ ਵਿਧਾਨ ਸਭਾ ਸੈਸ਼ਨ ਦੌਰਾਨ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ।ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦਾ ਵਧੇ ਰੇਟਾਂ ਦਾ ਸਿੱਧਾ ਅਸਰ ਭਾੜੇ ਰਾਹੀ ਮਹਿੰਗਾਈ ਨਾਲ ਜੁੜਿਆ ਹੈ। ਇਸ ਨਾਲ ਰਸੋਈ ਤੋਂ ਲੈ ਕੇ ਸਾਰੇ ਖ਼ਰਚਿਆਂ ਵਿੱਚ ਵਾਧਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਕਮਲਜੀਤ ਸਿੰਘ ਬੜੀ, ਸੰਪਤ ਕੁਮਾਰ, ਮੱਖਣ ਸਿੰਘ ਗੀਗੇਮਾਜਰਾ, ਦਲਵੀਰ ਸਿੰਘ ਸੇਖੋਂ, ਗੁਰਮੀਤ ਸਿੰਘ, ਜਗਤਾਰ ਸਿੰਘ, ਰੇਸ਼ਮ ਸਿੰਘ, ਦਿਲਪ੍ਰੀਤ ਸਿੰਘ ਸਨੇਟਾ, ਆਈਲਸ ਪ੍ਰੀਤ, ਰੂਪ ਸਨੇਟਾ ਸਮੇਤ ਹੋਰ ਆਗੂ ਹਾਜ਼ਰ ਸਨ।

Advertisement

Advertisement