ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸਬੰਧੀ ਡੀਸੀ ਨੂੰ ਮੰਗ ਪੱਤਰ

11:23 AM Jun 16, 2024 IST
ਮਾਨਸਾ ਵਿਚ ਅਧਿਕਾਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਸਿੱਖ ਆਗੂ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 15 ਜੂਨ
ਖਡੂਰ ਸਾਹਿਬ ਹਲਕੇ ਤੋਂ ਨਵੇਂ ਚੁਣੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਲਾਮਬੰਦੀ ਲਗਾਤਾਰ ਜਾਰੀ ਹੈ। ਅੱਜ ਮਾਨਸਾ ਵਿੱਚ ਸਿੱਖ ਸੰਗਤ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਇੱਕ ਮੰਗ ਪੱਤਰ ਦੇਸ਼ ਦੇ ਰਾਸ਼ਟਰਪਤੀ ਦਰੋਪਤੀ ਮੁਰਮੂ ਨੂੰ ਭੇਜਿਆ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਦੇਸ਼ ਦੇ ਨਵੇਂ ਚੁਣੇ ਗਏ 543 ਲੋਕ ਸਭਾ ਮੈਂਬਰਾਂ ਦੇ ਨਾਲ ਹੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਈ ਜਾਵੇ। ਭਾਈ ਅੰਮ੍ਰਿਤਪਾਲ ਸਿੰਘ ਇਸ ਵੇਲੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਐਨਐਸਏ ਤਹਿਤ ਬੰਦ ਹਨ ਅਤੇ ਉਨ੍ਹਾਂ ਨੇ ਜੇਲ੍ਹ ਵਿਚੋਂ ਹੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਕੇ ਰਾਜ ਦੇ ਖਡੂਰ ਸਾਹਿਬ ਪਾਰਲੀਮੈਂਟ ਹਲਕੇ ਤੋਂ ਜਿੱਤ ਪ੍ਰਾਪਤ ਕੀਤੀ ਹੈ। ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ ਨੇ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੇ ਮਾਮਲੇ ਵਿੱਚ ਸਮੁੱਚੀ ਸਿੱਖ ਸੰਗਤ ਰਾਜਨੀਤੀ ਤੋਂ ਉਪਰ ਉਠ ਕੇ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਦੇ ਲੋਕਾਂ ਨੇ ਸਿਆਸੀ ਸਰਗਰਮੀਆਂ ਨੂੰ ਪਾਸੇ ਰੱਖਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੀ ਜਿੱਤ ਵਾਸਤੇ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ। ਆਗੂਆਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਭਾਰਤੀ ਸੰਵਿਧਾਨ ਅਨੁਸਾਰ ਸੰਸਦ ਮੈਂਬਰ ਚੁਣੇ ਗਏ ਹਨ, ਜਿਸ ਕਰਕੇ ਦੇਸ਼ ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਵਾਂਗ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਆਗਿਆ ਦਿੱਤੇ ਜਾਣ ਦੀ ਵੱਡੀ ਲੋੜ ਹੈ। ਇਸ ਮੌਕੇ ਸੁਖਵੀਰ ਸਿੰਘ ਔਲਖ, ਪਰਮਜੀਤ ਸਿੰਘ ਭੀਖੀ, ਕਾਲਾ ਸਿੰਘ ਭੀਖੀ, ਸੁਰਿੰਦਰ ਸਿੰਘ ਹੀਰੋਂ, ਹਰਬੰਤ ਸਿੰਘ ਭੀਖੀ, ਗੁਰਲਾਲ ਸਿੰਘ, ਆਤਮਾ ਸਿੰਘ, ਜਸਵੀਰ ਸਿੰਘ ਤੇ ਹੋਰ ਹਾਜ਼ਰ ਸਨ।

Advertisement

Advertisement
Advertisement