ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡੀਸੀ ਨੂੰ ਮੰਗ ਪੱਤਰ

07:52 AM Aug 29, 2024 IST

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 28 ਅਗਸਤ
ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਅਮਰਦਾਸ ਦੇ 450 ਸਾਲਾ ਜੋਤੀ ਜੋਤਿ ਦਿਵਸ ਦੇ ਸ਼ਤਾਬਦੀ ਸਮਾਗਮ ’ਤੇ ਸੰਗਤਾਂ ਦੀ ਵੱਡੀ ਗਿਣਤੀ ਆਮਦ ਨੂੰ ਮੁੱਖ ਰੱਖਦਿਆਂ ਸ਼ਤਾਬਦੀ ਪ੍ਰਬੰਧਕਾਂ ਵੱਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਮੰਗ ਪੱਤਰ ਦੇ ਕੇ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਇੰਚਾਰਜ ਸਤਨਾਮ ਸਿੰਘ ਰਿਆੜ, ਮੈਨੇਜਰ ਗੁਰਾ ਸਿੰਘ ਮਾਨ ਅਤੇ ਕੁਲਦੀਪ ਸਿੰਘ ਔਲਖ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਰਾਹੀਂ ਜਾਰੀ ਪੱਤਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਹੈ ਜਿਸ ’ਚ ਸ਼ਤਾਬਦੀ ਸਮਾਗਮ ਮੌਕੇ ਸੰਗਤ ਦੀ ਸਹੂਲਤ ਲਈ ਲੰਗਰਾਂ ਵਾਸਤੇ ਪਾਣੀ ਦੀ ਸਪਲਾਈ, ਆਰਜ਼ੀ ਟਰਾਂਸਫਾਰਮਰ, ਬਿਜਲੀ ਘਰ ਤੋਂ ਗੁਰਦੁਆਰਾ ਸਾਹਿਬ ਤੱਕ ਹਾਟ ਲਾਈਨ, ਆਰਜ਼ੀ ਬਾਥਰੂਮ, ਮੈਡੀਕਲ ਸਹੂਲਤਾਂ ਸਮੇਤ ਐਂਬੂਲੈਂਸ, ਫਾਇਰ ਬ੍ਰਿਗੇਡ ਤੋਂ ਇਲਾਵਾ ਟਰੈਫਿਕ ਪ੍ਰਬੰਧ ਤੇ ਗੁਰਦੁਆਰਾ ਬਾਉਲੀ ਸਾਹਿਬ ਤੱਕ ਸੰਗਤ ਨੂੰ ਲਿਆਉਣ ਲਈ ਈ-ਰਿਕਸ਼ਾ ਦੀ ਸਹੂਲਤ ਦੇ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਮੇਨ ਤੇ ਲਿੰਕ ਸੜਕਾਂ ਦੀ ਮੁਰੰਮਤ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਮੰਗ ਕੀਤੀ ਗਈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ 14 ਤੋਂ 18 ਸਤੰਬਰ ਤੱਕ ਗੋਇੰਦਵਾਲ ਸਾਹਿਬ ਦੇ ਆਸ-ਪਾਸ ਸ਼ਰਾਬ ਦੇ ਸਮੁੱਚੇ ਠੇਕੇ ਬੰਦ ਕਰਵਾਉਣ, ਬਾਜ਼ਾਰ ’ਚ ਦੁਕਾਨਾਂ ਅੱਗੇ ਆਰਜ਼ੀ ਦੁਕਾਨਾਂ ਨਾ ਲਗਾਉਣ ਸਬੰਧੀ ਲੋੜੀਂਦੀ ਕਾਰਵਾਈ ਹਿੱਤ ਵਿੱਚ ਲਿਆਂਦੀ ਜਾਵੇ।

Advertisement

Advertisement